ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨਾਂ ਵੱਲੋਂ ਮਾਈਨਿੰਗ ਵਿਭਾਗ ਖ਼ਿਲਾਫ਼ ਧਰਨਾ

ਕਿਸਾਨਾਂ ਨੇ ਮਾਈਨਿੰਗ ਵਿਭਾਗ ਵੱਲੋਂ ਟਰੱਕ ’ਤੇ ਲਗਾਏ ਗਏ ਜੁਰਮਾਨੇ ਨੂੰ ਮੁਆਫ਼ ਕਰਵਾਉਣ ਲਈ ਮਾਈਨਿੰਗ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ, ਜਗਜੀਵਨ ਸਿੰਘ ਗੋਲਡੀ ਨੱਤ, ਮੰਗਤ ਸਿੰਘ ਆਦਿ ਸ਼ਾਮਲ ਸਨ।...
ਮਾਈਨਿੰਗ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਐਨਪੀ ਧਵਨ
Advertisement

ਕਿਸਾਨਾਂ ਨੇ ਮਾਈਨਿੰਗ ਵਿਭਾਗ ਵੱਲੋਂ ਟਰੱਕ ’ਤੇ ਲਗਾਏ ਗਏ ਜੁਰਮਾਨੇ ਨੂੰ ਮੁਆਫ਼ ਕਰਵਾਉਣ ਲਈ ਮਾਈਨਿੰਗ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ, ਜਗਜੀਵਨ ਸਿੰਘ ਗੋਲਡੀ ਨੱਤ, ਮੰਗਤ ਸਿੰਘ ਆਦਿ ਸ਼ਾਮਲ ਸਨ।

ਮੁੱਖ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਨੇ ਕਲੈਰੀਕਲ ਗ਼ਲਤੀ ਕਾਰਨ ਉਨ੍ਹਾਂ ਦੀ ਗੱਡੀ ’ਤੇ ਲਗਪਗ ਸਾਢੇ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਜੋ ਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ। ਉਹ ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ ਜਦੋਂ ਤੱਕ ਉਨ੍ਹਾਂ ਦਾ ਜੁਰਮਾਨਾ ਮੁਆਫ਼ ਨਹੀਂ ਹੋ ਜਾਂਦਾ। ਸੰਪਰਕ ਕਰਨ ’ਤੇ ਐੱਸਡੀਓ ਆਰੂਸ਼ ਮਹਿਤਾ ਨੇ ਕਿਹਾ ਕਿ ਟਰੱਕ ’ਤੇ ਗਲਤ ਨੰਬਰ ਲਿਖੇ ਹੋਣ ਕਾਰਨ ਜੁਰਮਾਨਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਨੇ ਪਾਰਟੀ ਨੂੰ ਇਸ ਗਲਤੀ ਨੂੰ ਸੁਧਾਰਨ ਅਤੇ ਜੰਮੂ-ਕਸ਼ਮੀਰ ਦੇ ਕਠੂਆ ਤੋਂ ਟਰੱਕ ਵਾਪਸ ਲਿਆਉਣ ਲਈ ਕਿਹਾ ਹੈ, ਨਹੀਂ ਤਾਂ ਜੁਰਮਾਨਾ ਬਰਕਰਾਰ ਰਹੇਗਾ।

Advertisement

Advertisement