DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

DC office ’ਤੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ

ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਰੋਸ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਡੀ ਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਪੱਕਾ ਮੋਰਚਾ ਅੱਜ ਅੰਮ੍ਰਿਤਸਰ ਵਿੱਚ ਡੀ ਸੀ ਦਫ਼ਤਰ ਅੱਗੇ ਦੂਜੇ ਦਿਨ ਵੀ ਜਾਰੀ ਰਿਹਾ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਘੇਲ ਸਿੰਘ ਨੇ ਦੋਸ਼ ਲਾਇਆ ਕਿ ਦੇਸ਼ ਦੇ ਹਾਕਮ ਸਾਮਰਾਜੀ ਮੁਲਕਾਂ ਦੇ ਦਬਾਅ ਹੇਠ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਜਾਊ ਜ਼ਮੀਨਾਂ, ਸਿਹਤ, ਸਿੱਖਿਆ ਅਤੇ ਰੇਲਵੇ ਵਰਗੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਸੰਘਰਸ਼ ਕਰ ਰਹੇ ਲੋਕਾਂ ਉੱਤੇ ਜ਼ਬਰ ਢਾਹਿਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਤੁਰੰਤ ਰੱਦ ਕੀਤੀ ਜਾਵੇ, ਲੈਂਡ ਪੂਲਿੰਗ ਨੀਤੀ ਦੀ ਵਿਉਂਤਬੰਦੀ ਬੰਦ ਕੀਤੀ ਜਾਵੇ ਅਤੇ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ। ਇਸ ਤੋਂ ਇਲਾਵਾ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਣ, ਕਰਜ਼ਾ ਮੁਕਤੀ, ਕਾਰਪੋਰੇਟਾਂ ਵਿਰੋਧੀ ਪੰਜਾਬ ਖੇਤੀ ਨੀਤੀ ਬਣਾਉਣ, ਸੰਘਰਸ਼ਾਂ ਦੌਰਾਨ ਪਾਏ ਝੂਠੇ ਕੇਸ ਰੱਦ ਕਰਨ ਅਤੇ ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਣ ਦੀ ਜ਼ੋਰਦਾਰ ਮੰਗ ਕੀਤੀ ਗਈ।

ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਕਿਸਾਨਾਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਰਣਜੀਤ ਕੌਰ ਕੱਲਾ ਅਤੇ ਉਪਜੀਤ ਕੌਰ ਝਬਾਲ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਕਈ ਮੰਗਾਂ ਰੱਖੀਆਂ।

Advertisement

Advertisement
Advertisement
×