ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਗਸਤ
ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਜੀਓ ਰਿਲਾਇੰਸ ਦਫ਼ਤਰ ਬਾਹਰ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੀ ਸ਼ਰਮਨਾਕ ਹੱਠਧਰਮੀ ਦੀ ਜ਼ੋਰਦਾਰ ਨਿਖੇਧੀ ਕੀਤੀ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਧਰਨੇ ਨੂੰ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਰਾਮ ਲੁਭਾਇਆ, ਬਲਰਾਜ ਸਿੰਘ ਬੈਂਸ,, ਪਰਵਿੰਦਰ ਸਿੰਘ, ਪਰਸਨ ਸਿੰਘ ਆਦਿ ਨੇ ਸੰਬੋਧਨ ਕੀਤਾ।