ਪੱਤਰ ਪ੍ਰੇਰਕ
ਤਰਨ ਤਾਰਨ, 10 ਸਤੰਬਰ
ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਇਲਾਕੇ ਦੇ ਪਿੰਡ ਕੱਦ ਗਿੱਲ ਵਿੱਚ ਇਕ ਮੀਟਿੰਗ ਕਰਕੇ ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਜਿਨਸਾਂ ਕਣਕ ਅਤੇ ਸਰ੍ਹੋਂ ਦੇ ਐਲਾਨੇ ਭਾਅ ਨੂੰ ਰੱਦ ਕਰਦਿਆਂ ਦਿੱਲੀ ਦੇ ਬਾਰਡਰਾਂ ਤੇ ਮਹੀਨਿਆਂ ਤੋਂ ਖੇਤੀ ਕਾਨੂੰਨ ਵਾਸਪ ਲੈਣ ਲਈ ਅੰਦੋਲਨ ਕਰਦੇ ਕਿਸਾਨਾਂ ਦੇ ਮਾਮਲੇ ਦਾ ਨਿਪਟਾਰਾ ਕਰਨ ਤੇ ਜ਼ੋਰ ਦਿੱਤਾ। ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਆਗੂ ਭੁਪਿੰਦਰ ਸਿੰਘ ਤਖਤਮੱਲ ਅਤੇ ਨਿਰਵੈਲ ਸਿੰਘ ਡਾਲੇਕੇ ਨੇ ਸੰਬੋਧਨ ਕਰਦਿਆਂ ਕਣਕ ਦੇ ਭਾਅ ਵਿੱਚ 40 ਰੁਪਏ ਅਤੇ ਸਰ੍ਹੋਂ ਦੇ ਭਾਅ ਵਿੱਚ 400 ਰੁਪਏ ਦੇ ਵਾਧੇ ਨੂੰ ਨਿਗੂਣਾ ਕਿਹਾ। ਆਗੂਆਂ ਜਿਨਸਾਂ ਦੇ ਭਾਅ ਕੀਮਤ ਸੂਚਕ ਨਾਲ ਜੋੜਨ ਦੀ ਮੰਗ ਕੀਤੀ।