ਗੁਰਾਇਆ: ਬਲਾਕ ਖੇਤੀਬਾੜੀ ਦਫ਼ਤਰ ਰੁੜਕਾ ਕਲਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਖ-ਵੱਖ ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀ ਦੇ ਆਧੁਨਿਕੀਕਰਨ ਲਈ ਖੇਤੀਬਾੜੀ ਵਿਭਾਗ, ਆਤਮਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ। ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਟ੍ਰੇਨਿੰਗ ਡਾ. ਗੁਰਚਰਨ ਸਿੰਘ, ਡਾ. ਗੁਰਿੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਡਾ. ਸੰਜੀਵ ਕਟਾਰੀਆ, ਡਾ. ਉਪਿੰਦਰ ਸੰਧੂ ਅਤੇ ਡਾ. ਮਮਨਿੰਦਰ ਸਿੰਘ ਨੇ ਝੋਨੇ ਦੀ ਬਿਜਾਈ ਸਬੰਧੀ ਕਿਸਮਾਂ, ਝੋਨੇ ਦੀ ਸਿੱਧੀ ਬਿਜਾਈ, ਮਿੱਟੀ ਦੇ ਸੈਂਪਲ ਸਬੰਧੀ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਡਾ. ਰਣਜੀਤ ਸਿੰਘ ਚੌਹਾਨ ਨੇ ਖੇਤੀਬਾੜੀ ਮਾਹਿਰਾਂ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ