ਟਾਂਡਾ(ਸੁਰਿੰਦਰ ਸਿੰਘ ਗੁਰਾਇਆ): ਇਥੇ ਕਿਸਾਨਾਂ ਵੱਲੋਂ ਲਾਏ ਧਰਨੇ ਦੌਰਾਨ ਰੇਲਵੇ ਸਟੇਸ਼ਨ ਟਾਂਡਾ, ਚੌਲਾਂਗ ਅਤੇ ਦਾਰਾਪੁਰ ਫਾਟਕ ’ਤੇ ਨਾਅਰੇਬਾਜ਼ੀ ਕੀਤੀ ਗਈ। ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿੱਚ ਚੌਲਾਂਗ ਵਿੱਚ ਧਰਨਾ ਲਾ ਕੇ ਕੇਂਦਰ ਦੀ ਮੋਦੀ ਅਤੇ ਉਤਰ ਪ੍ਰਦੇਸ ਦੀ ਯੋਗੀ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਕਿਸਾਨ ਆਗੂ ਜੰਗਵੀਰ ਸਿੰਘ, ਪ੍ਰਿਤਪਾਲ ਸਿੰਘ ਗੁਰਾਇਆ, ਸਤਪਾਲ ਸਿੰਘ, ਅਮਰਜੀਤ ਸਿੰਘ ਕੁਰਾਲਾ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।