ਕਿਸਾਨਾਂ ਵੱਲੋਂ ਰਾਜ ਭਵਨ ਜਾਣ ਲਈ ਲਾਮਬੰਦੀ ਸ਼ੁਰੂ : The Tribune India

ਕਿਸਾਨਾਂ ਵੱਲੋਂ ਰਾਜ ਭਵਨ ਜਾਣ ਲਈ ਲਾਮਬੰਦੀ ਸ਼ੁਰੂ

ਕਿਸਾਨਾਂ ਵੱਲੋਂ ਰਾਜ ਭਵਨ ਜਾਣ ਲਈ ਲਾਮਬੰਦੀ ਸ਼ੁਰੂ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 20 ਜੂਨ

ਕਿਸਾਨ ਮਜ਼ਦੂਰs ਸੰਘਰਸ਼ ਕਮੇਟੀ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿਚ 26 ਜੂਨ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਚਲ ਰਹੇ ਸੰਘਰਸ਼ ਦੇ 7 ਮਹੀਨੇ ਪੂਰੇ ਹੋਣ ’ਤੇ ਸੂਬੇ ਵਿਚ ਰੋਸ ਮਾਰਚ ਕਰਨ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜੇ ਜਾਣਗੇ । ਇਸ ਤੋਂ ਇਲਾਵਾ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਪਾਰਟੀ ਦੇ ਮੁੱਖ ਦਫਤਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਰ ਭਵਨ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਅੰਦੋਲਨ ਦੇ 26 ਜੂਨ ਨੂੰ 7  ਮਹੀਨੇ ਪੂਰੇ ਹੋ ਜਾਣਗੇ।  ਕਿਸਾਨ ਆਗੂਆਂ ਨੇ ਕਿਹਾ ਕਿ 26  ਜੂਨ ਨੂੰ ਪੰਜਾਬ ਭਰ  ਦੇ ਡੀਸੀ ਦਫਤਰਾਂ ਰਾਹੀਂ ਮੰਗ ਪੱਤਰ ਗਵਰਨਰ ਨੂੰ ਭੇਜਾਂਗੇ ਤੇ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੁਕੀਆਂ ਜਾਣਗੀਆਂ।

ਮਾਨਸਰ (ਮਨਪ੍ਰੀਤ ਸਿੰਘ ਮਾਨਸਰ): ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਮਨਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਵਿੱਢਿਆ ਸੰਘਰਸ਼ ਅੱਜ 253ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਤੇ ਨੌਜਵਾਨਾਂ ਨੇ ਮੋਦੀ ਸਰਕਾਰ ਦੇ ਤਾਨਾਸ਼ਾਹ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਜੇ ਸਿੰਘ ਬਹਿਬਲ ਮੰਜ, ਯੋਧ ਸਿੰਘ ਕੋਟਲੀ, ਸਤਨਾਮ ਸਿੰਘ ਬਾਗੜੀਆ, ਸੋਰਵ ਮਿਨਹਾਸ ਬਿੱਲਾ ਤੇ ਨਰਿੰਦਰ ਸਿੰਘ ਗੋਲੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਹੁਲਾਰਾ ਦਿੱਤਾ ਹੈ ਤੇ ਦੇਸ਼ ਨੂੰ ਮਹਿੰਗਾਈ ਦੇ ਹਵਾਲੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਡੀਜ਼ਲ, ਪੈਟਰੋਲ, ਸਰੋਂ ਦੇ ਤੇਲ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਕਰੋਨਾ ’ਤੇ ਵੀ ਕੇਂਦਰ ਦੀ ਮੋਦੀ ਸਰਕਾਰ ਨੇ ਰਾਜਨੀਤੀ ਕਰਕੇ ਦੇਸ਼ ਨੂੰ ਗੁੰਮਰਾਹ ਕੀਤਾ ਹੈ, ਜਿਸ ਕਾਰਨ ਦੇਸ਼ ਦੇ ਲੋਕਾਂ ਦਾ ਭਾਜਪਾ ਤੋਂ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ 26 ਜੂਨ ਨੂੰ ‘ਖੇਤੀ ਬਚਾਓ ਲੋਕਤੰਤਰ ਬਚਾਓ’ ਸੱਦੇ ’ਤੇ ਟੌਲ ਪਲਾਜ਼ਾ ਮਾਨਸਰ ਤੋਂ ਵੱਡੀ ਗਿਣਤੀ ਵਿੱਚ ਕਾਫ਼ਲਾ ਰਾਜ ਭਵਨ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। 

ਬਲਾਚੌਰ (ਗੁਰਦੇਵ ਸਿੰਘ ਗਹੂੰਣ): ਬਲਾਚੌਰ-ਗੜ੍ਹਸ਼ੰਕਰ ਮਾਰਗ ’ਤੇ ਸਥਿਤ ਕਰਾਵਰ (ਮਜਾਰੀ) ਟੌਲ ਪਲਾਜ਼ੇ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਕੈਪਟਨ ਰਘਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਦੇ  ਦਿੱਤੇ ਸੱਦੇ ਦੇ ਮੱਦੇਨਜ਼ਰ ਮੁਹਾਲੀ ਵਿੱਚ ਹੋਣ ਵਾਲੇ ਇਕੱਠ ਵਿੱਚ ਇਲਾਕੇ ਦੇ ਕਿਸਾਨਾਂ ਵੱਲੋਂ ਸ਼ਾਮਲ ਹੋਣ ਦੀ ਰੂਪ-ਰੇਖਾ ਵੀ ਉਲੀਕੀ ਗਈ। ਇਸ ਮੌਕੇ ਅਵਤਾਰ ਸਿੰਘ ਸਾਹਦੜਾ, ਜੋਗਿੰਦਰ ਸਿੰਘ ਅਟਵਾਲ, ਬਹਾਦਰ ਸਿੰਘ ਕੌਲਗੜ੍ਹ, ਰਸ਼ਪਾਲ ਸਿੰਘ ਮੰਡੇਰ, ਢਾਡੀ ਕਸ਼ਮੀਰ ਸਿੰਘ ਕਾਦਰ, ਮੋਹਣ ਸਿੰਘ ਟੱਪਰੀਆਂ ਮੌਜੂਦ ਸਨ।

ਸ਼ਾਹਕੋਟ (ਗੁਰਮੀਤ ਖੋਸਲਾ): ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਹੋਰ ਅਨੇਕਾਂ ਮੰਗਾਂ ਨੂੰ ਮੰਨਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 26 ਜੂਨ ਨੂੰ ਸੂਬੇ ਵਿਚ ਮੁਜ਼ਾਹਰੇ ਕਰਕੇ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਮੇਟੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ,ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਅਤੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਕੀਤਾ। ਉਨ੍ਹਾਂ ਕਿਸਾਨਾਂ ਨੂੰ 26 ਜੂਨ ਦੇ ਸੱਦੇ ਲਈ ਹੋਰਨਾਂ ਲੋਕਾਂ ਨੂੰ ਲਾਮਬੰਦ ਕਰਨ ਦੀ ਅਪੀਲ ਕੀਤੀ । 

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ, ਸੰਘਰਸ਼ ਜਾਰੀ ਰਹੇਗਾ। ਧਰਨੇ ਨੂੰ ਗੁਰਮੇਸ਼ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ, ਕੁਲਤਾਰ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ ਨੇ ਸੰਬੋਧਨ ਕੀਤਾ।

ਲਾਚੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਛਬੀਲ ਲਗਾਈ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵੱਲੋਂ ਲਾਚੋਵਾਲ ਟੌਲ ਪਲਾਜ਼ਾ ’ਤੇ ਚੱਲ ਰਹੇ ਰੋਸ ਧਰਨੇ ਦੌਰਾਨ ਅੱਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਗਈ। ਧਰਨੇ ਨੂੰ ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਰਣਧੀਰ ਸਿੰਘ ਅਸਲਪੁਰ, ਉਂਕਾਰ ਸਿੰਘ ਧਾਮੀ, ਪਰਮਿੰਦਰ ਸਿੰਘ ਪੰਨੂ, ਪਰਮਿੰਦਰ ਸਿੰਘ ਲਾਚੋਵਾਲ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨੀ ਮੋਰਚੇ ਦੀ ਜਿੱਤ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

ਸ਼ਹਿਰ

View All