DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Struggle: ਪਾਣੀਆਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਪਾਣੀਆਂ ਦੇ ਗੰਭੀਰ ਮੁੱਦੇ, ਕਿਸਾਨੀ ਮੰਗਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿੱਚ ਹੋਣ ਵਾਲੇ ਪ੍ਰਦਰਸ਼ਨ...

  • fb
  • twitter
  • whatsapp
  • whatsapp
featured-img featured-img
ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਸੂਬਾ ਆਗੂ ਜਤਿੰਦਰ ਸਿੰਘ ਛੀਨਾ।
Advertisement

ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਪਾਣੀਆਂ ਦੇ ਗੰਭੀਰ ਮੁੱਦੇ, ਕਿਸਾਨੀ ਮੰਗਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿੱਚ ਹੋਣ ਵਾਲੇ ਪ੍ਰਦਰਸ਼ਨ ਅਤੇ ਪਹਿਲੀ ਸਤੰਬਰ ਤੋਂ ਪਾਣੀਆਂ ਦੇ ਮੁੱਦੇ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਏ ਜਾ ਰਹੇ ਪੱਕੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਕੀਤਾ। ਇਹ ਅਹਿਮ ਫ਼ੈਸਲੇ ਅੱਜ ਇੱਥੇ ਗੁਰਦੁਆਰਾ ਬੰਗਲਾ ਸਾਹਿਬ ਬਾਈਪਾਸ ਕੋਲ ਹੋਏ ਯੂਨੀਅਨ ਦੇ ਜ਼ਿਲ੍ਹਾ ਡੈਲੀਗੇਟ ਇਜਲਾਸ ਦੌਰਾਨ ਕੀਤੇ ਗਏ।

ਸੂਬਾ ਆਗੂ ਸਤਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਹੋਏ ਇਸ ਨੂੰ ਸੰਬੋਧਨ ਕਰਦਿਆਂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਅਤੇ ਸੂਬਾ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਸਾਨੀ ਅਤੇ ਪੰਜਾਬ ਦੇ ਭਖਦੇ ਮਸਲਿਆਂ ਉੱਤੇ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਪ੍ਰਕਿਰਿਆ ਵੀ ਨੇਪਰੇ ਚਾੜ੍ਹੀ ਗਈ।

Advertisement

Advertisement
Advertisement
×