ਬਲਾਚੌਰ: ਵਿਧਾਨ ਸਭਾ ਹਲਕਾ ਬਲਾਚੌਰ ਤੋਂ ਐੱਮਐੱਲਏ ਸੰਤੋਸ਼ ਕਟਾਰੀਆ ਨੇ ਬਲਾਚੌਰ ਦੇ ਉਨ੍ਹਾਂ ਕਿਸਾਨਾਂ, ਜਿਨ੍ਹਾਂ ਦੀ ਝੋਨੇ ਦੀ ਫਸਲ ਬਿਮਾਰੀ ਨਾਲ ਖਰਾਬ ਹੋ ਗਈ ਹੈ, ਨੂੰ ਅਪਣੇ ਹਲਕੇ ਨਾਲ ਸੰਬੰਧਤ ਪਟਵਾਰੀ ਨੂੰ ਮਿਲ ਕੇ ਆਪਣੀ ਜ਼ਮੀਨ ਦੀ ਗਿਰਦਾਵਰੀ ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰ ਪਾਸੋਂ ਸਹੀ ਅਤੇ ਬਣਦਾ ਮੁਆਵਜ਼ਾ ਮਿਲ ਸਕੇ। ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਐੱਮਐੱਲਏ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਇਸ ਬਾਬਤ ਡਿਪਟੀ ਕਮਿਸ਼ਨਰ ਤੇ ਮਾਲ ਮਹਿਕਮੇ ਨੂੰ ਵੀ ਸਰਕਾਰ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। -ਨਿੱਜੀ ਪੱਤਰ ਪ੍ਰੇਰਕ