ਕਿਸਾਨਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ ਕਰਨ ਦੀ ਚਿਤਾਵਨੀ

* ਮੁਕੇਰੀਆਂ ਖੰਡ ਮਿੱਲ ਵੱਲ ਖੜ੍ਹੀ ਹੈ ਕਿਸਾਨਾਂ ਦੀ 100 ਕਰੋੜ ਤੋਂ ਵੱਧ ਦੀ ਅਦਾਇਗੀ; ਵਿਆਜ ਸਮੇਤ ਅਦਾਇਗੀ ਮੰਗੀ

ਕਿਸਾਨਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ ਕਰਨ ਦੀ ਚਿਤਾਵਨੀ

ਖੰਡ ਮਿੱਲ ਦਾ ਕੰਡਾ ਜਾਮ ਕਰਨ ਦੀ ਚਿਤਾਵਨੀ ਦਿੰਦੇ ਹੋਏ ਕਿਸਾਨ ਆਗੂ।

ਜਗਜੀਤ ਸਿੰਘ 

ਮੁਕੇਰੀਆਂ, 27 ਫਰਵਰੀ

ਗੰਨਾ ਕਾਸ਼ਤਕਾਰਾਂ ਦੀ ਖੰਡ ਮਿੱਲ ਮੁਕੇਰੀਆਂ ਵੱਲ ਖੜ੍ਹੀ 100 ਕਰੋੜ ਤੋਂ ਵੱਧ ਦੀ ਅਦਾਇਗੀ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੁਕੇਰੀਆਂ ਇਕਾਈ ਨੇ 2 ਮਾਰਚ ਨੂੰ ਖੰਡ ਮਿੱਲ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਆਗੂ ਜਸਵੰਤ ਸਿੰਘ ਰੰਧਾਵਾ, ਸਤਨਾਮ ਸਿੰਘ ਚੀਮਾ ਅਤੇ ਇੰਦਰਜੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਸੰਯੁਕਤ ਮੋਰਚੇ ਦੇ ਸੱਦੇ ’ਤੇ ਮਨਾਏ ਗਏ ਯੁਵਾ ਕਿਸਾਨ ਦਿਵਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿਖੰਡ ਮਿੱਲ ਦੇ ਮੁੱਖ ਗੰਨਾ ਅਧਿਕਾਰੀ ਸੰਜੇ ਸਿੰਘ ਨੇ ਭਰੋਸਾ ਦਿੱਤਾ ਸੀ ਕਿ 25 ਫਰਵਰੀ ਤੱਕ 50 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ, ਪਰ ਹਾਲੇ ਤੱਕ ਕਿਸਾਨਾਂ ਨੂੰ ਬਕਾਏ ਦੀ ਅਦਾਇਗੀ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਖੰਡ ਮਿੱਲ 1 ਮਾਰਚ ਤੱਕ ਗੰਨਾ ਕਿਸਾਨਾਂ ਦੀ ਬਕਾਇਆ ਅਦਾਇਗੀ ਨਹੀਂ ਕਰਦੀ ਤਾਂ ਜਥੇਬੰਦੀ ਕਿਸਾਨਾਂ ਨੂੰ ਨਾਲ ਲੈ ਕੇ 2 ਮਾਰਚ ਨੂੰ ਖੰਡ ਮਿੱਲ ਦਾ ਕੰਡਾ ਅਣਮਿੱਥੇ ਸਮੇਂ ਲਈ ਜਾਮ ਕਰ ਦੇਵੇਗੀ ਅਤੇ ਜਦੋਂ ਤੱਕ ਕਿਸਾਨਾਂ ਨੂੰ ਵਿਆਜ ਸਮੇਤ ਅਦਾਇਗੀ ਨਹੀਂ ਹੁੰਦੀ ਕੰਡਾ ਜਾਮ ਰੱਖਿਆ ਜਾਵੇਗਾ। ਆਗੂਆਂ ਨੇ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਸੰਘਰਸ਼ ਐਕਸ਼ਨ ਦੇ ਮੱਦੇਨਜ਼ਰ 2 ਮਾਰਚ ਨੂੰ ਆਪਣਾ ਗੰਨਾ ਮਿੱਲ ਵਿੱਚ ਨਾ ਲੈ ਕੇ ਆਉਣ ਤਾਂ ਜੋ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All