ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਵੱਲੋਂ ਸੰਘਰਸ਼ ਦਾ ਐਲਾਨ

ਕਿਸਾਨੀ ਮਸਲਿਆਂ ਅਤੇ ਲੈਂਡ ਪੂਲਿੰਗ ਮਾਮਲੇ ਵਿੱਚ ਸੰਘਰਸ਼ ਵਿਢਣ ਹਿੱਤ ਕਿਸਾਨ ਮਜਦੂਰ ਹਿੱਤਕਾਰੀ ਸਭਾ ਦੀ ਮੀਟਿੰਗ ਭੰਗਾਲਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜਥੇਬੰਦੀ ਦੇ ਸੀਨੀਅਰ ਆਗੂ ਬਾਪੂ ਗੁਰਬਚਨ ਸਿੰਘ, ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ...
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।
Advertisement
ਕਿਸਾਨੀ ਮਸਲਿਆਂ ਅਤੇ ਲੈਂਡ ਪੂਲਿੰਗ ਮਾਮਲੇ ਵਿੱਚ ਸੰਘਰਸ਼ ਵਿਢਣ ਹਿੱਤ ਕਿਸਾਨ ਮਜਦੂਰ ਹਿੱਤਕਾਰੀ ਸਭਾ ਦੀ ਮੀਟਿੰਗ ਭੰਗਾਲਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜਥੇਬੰਦੀ ਦੇ ਸੀਨੀਅਰ ਆਗੂ ਬਾਪੂ ਗੁਰਬਚਨ ਸਿੰਘ, ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਜੋਨ ਪ੍ਰਧਾਨ ਜਥੇਦਾਰ ਹਰਦੀਪ ਸਿੰਘ, ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਦਫਤਰ ਇੰਚਾਰਜ ਦਿਲਬਾਗ ਸਿੰਘ ਪਾਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੀ ਨੀਤੀ ਹੈ। ਇਸਦੇ ਖਿਲਾਫ਼ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਿਜਲੀ ਬੋਰਡ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਹਿੱਤ ਚਿੱਪ ਵਾਲੇ ਸਮਾਰਟ ਮੀਟਰ ਲਗਾਏ ਜਾ ਰਹੇ ਹਨ, ਜਿਹੜਾ ਕਿ ਸ਼ਰੇਆਮ ਖਪਤਕਾਰਾਂ ਦਾ ਸ਼ੋਸਣ ਕਰਨ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਅਮਰੀਕਾ ਨਾਲ ਲੋਕ ਵਿਰੋਧੀ ਵਪਾਰਕ ਸਮਝੌਤੇ ਦਾ ਡਟਕੇ ਵਿਰੋਧ ਕਰਦੀ ਹੈ ਅਤੇ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਜਾਣ ਵਾਲੇ ਹਰ ਸੰਘਰਸ਼ ਵਿੱਚ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਕਿਸਾਨੀ ਮੰਗਾਂ ਨਾ ਮੰਨੀਆਂ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਤਰਸੇਮ ਸਿੰਘ, ਮਾਸਟਰ ਰਵਿੰਦਰ ਸਿੰਘ, ਜਸਪਾਲ ਸਿੰਘ, ਰਾਜਿੰਦਰ ਸਿੰਘ, ਹਰਜਿੰਦਰ ਸਿੰਘ, ਸੁੱਚਾ ਸਿੰਘ, ਜਸਕੀਰਤ ਸਿੰਘ, ਲਖਵਿੰਦਰ ਸਿੰਘ, ਬਲਵੰਤ ਰਾਜ, ਸਤਨਾਮ ਸਿੰਘ, ਜਥੇਦਾਰ ਬਲਜਿੰਦਰ ਸਿੰਘ, ਨਿਰਮਲ ਸਿੰਘ, ਪਰਵਿੰਦਰ ਸਿੰਘ, ਮਨੀਸ਼ ਕੁਮਾਰ, ਸਰਵਣ ਸਿੰਘ, ਜਗਦੀਸ਼ ਸਿੰਘ, ਹਰਜੀਤ ਸਿੰਘ, ਭਜਨ ਸਿੰਘ, ਮੱਖਣ ਸਿੰਘ, ਮੁਖਤਿਆਰ ਮਸੀਹ, ਸਰਦਾਰਾ ਸਿੰਘ, ਨਰਿੰਦਰ ਸਿੰਘ ਹਾਜ਼ਰ ਸਨ।

 

Advertisement

Advertisement