ਜਲੰਧਰ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਅਗਵਾਈ ਵਿੱਚ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਉੱਤੇ ਅਣਮਿਥੇ ਸਮੇਂ ਦਾ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ, ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ, ਗੁਰਮੇਲ ਸਿੰਘ ਰੇੜਵਾਂ, ਜਗਮੋਹਨਦੀਪ ਸਿੰਘ ਨਡਾਲਾ, ਸਰਬਜੀਤ ਕੌਰ ਮਾਨ, ਨਿਰਮਲ ਸਿੰਘ ਢੰਡੋਵਾਲ, ਕੁਲਦੀਪ ਰਾਏ ਤਲਵੰਡੀ ਸੰਘੇੜਾ ਨੇ ਸੰਬੋਧਨ ਕੀਤਾ।