ਫਗਵਾੜਾ: ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਸ਼ੂਗਰ ਮਿੱਲ ਚੌਕ ’ਚ ਲਗਾਇਆ ਧਰਨਾ ਅੱਜ 10ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਸਿੰਘ ਮੁਸਾਪੂਰ, ਕੁਲਵਿੰਦਰ ਕਾਲਾ ਸਰਪੰਚ, ਦਵਿੰਦਰ ਬਹਿਰਾਮ ਸਰਕਲ ਅਤੇ ਗੁਰਪਾਲ ਸਿੰਘ ਪਾਲਾ ਮੌਲੀ ਆਦਿ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਸੰਘਰਸ਼ ਸ਼ੁਰੂ ਕੀਤਾ ਗਿਆ ਹੈ, ਇਸ ਨੂੰ ਕਿਸਾਨ ਫ਼ਤਿਹ ਕਰਕੇ ਹੀ ਘਰਾਂ ਨੂੰ ਮੁੜਨਗੇ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਧਰਨੇ ’ਤੇ ਬੈਠਿਆਂ ਨੂੰ 10 ਦਿਨ ਹੋ ਗਏ ਹਨ ਪਰ ਸਕਰਾਰ ਇਸ ਮਾਮਲੇ ’ਚ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਇਸ ਦਾ ਹੱਲ ਨਾ ਕੀਤਾ ਤਾਂ ਉਨ੍ਹਾਂ ਨੂੰ 25 ਅਗਸਤ ਤੋਂ ਸੰਘਰਸ਼ ਨੂੰ ਤਿੱਖਾ ਕਰਨਾ ਪਵੇਗਾ। -ਪੱਤਰ ਪ੍ਰੇਰਕ