ਕਿਸਾਨ ਜਥੇਬੰਦੀਆਂ ਵਲੋਂ ਵੱਖ ਵੱਖ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ

ਕਿਸਾਨ ਜਥੇਬੰਦੀਆਂ ਵਲੋਂ ਵੱਖ ਵੱਖ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ

ਮਾਨਸਰ ਟੌਲ ਪਲਾਜ਼ਾ ’ਤੇ ਧਰਨਾ ਦਿੰਦੇ ਹੋਏ ਕਿਸਾਨ।

ਗੁਰਦੇਵ ਸਿੰਘ ਗਹੂੰਣ

ਬਲਾਚੌਰ, 22 ਨਵੰਬਰ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ, ਚੌਧਰੀ ਸੁਰਿੰਦਰ ਪਾਲ, ਸੁਖਵਿੰਦਰ ਸਿੰਘ ਬਾਸੀ, ਸੁੱਚਾ ਸਿੰਘ ਜਗਤਪੁਰ, ਜੋਗਿੰਦਰ ਸਿੰਘ ਰੰਧਾਵਾ, ਕਸ਼ਮੀਰ ਸਿੰਘ ਸੁੱਜੋਵਾਲ ਅਤੇ ਰਣਜੀਤ ਸਿੰਘ, ਸਮਾਜ ਸੇਵੀ ਗੁਰਜਿੰਦਰ ਸਿੰਘ ਸਾਹਦੜਾ, ਸ਼੍ਰੋਮਣੀ ਅਕਾਲੀ ਦਲ(ਬ) ਦੇ ਬ੍ਰਿਗੇਡੀਅਰ ਰਾਜ ਕੁਮਾਰ, ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਬਿਮਲ ਕੁਮਾਰ ਸਿਆਣਾ, ਜਸਪਾਲ ਸਿੰਘ ਜਾਡਲੀ, ਤਰਲੋਚਨ ਸਿੰਘ ਰੱਕੜ ਅਤੇ ਕੰਢੀ ਸੰਘਰਸ਼ ਕਮੇਟੀ ਦੇ ਕਰਨ ਸਿੰਘ ਰਾਣਾ ਆਦਿ ਆਗੂਆਂ ਦੀ ਅਗਵਾਈ ਵਿੱਚ ਟੌਲ ਪਲਾਜ਼ਾ ਬੱਛੂਆਂ ਅਤੇ ਕਰਾਵਰ ਵਿਖੇ 41ਵੇਂ ਦਿਨ ਵੀ ਕਿਸਾਨਾਂ ਦੇ ਧਰਨੇ ਜਾਰੀ ਹਨ। ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਦੱਸਿਆ ਕਿ 26-27 ਨਵੰਬਰ ਦੇ ‘ਦਿੱਲੀ ਚਲੋ’ ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸੇ ਦੌਰਾਨ ਪਿੰਡ ਸਿੰਬਲ ਮਜਾਰਾ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ ਕੀਤੀ ਗਈ, ਜਿਸ ’ਚ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਚਲਾਏ ਜਾ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ।

ਮਾਨਸਰ (ਮਨਪ੍ਰੀਤ ਸਿੰਘ): ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਮਾਨਸਰ ਟੌਲ ਪਲਾਜ਼ਾ ’ਤੇ ਵਿੱਢਿਆ ਸੰਘਰਸ਼ 43ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਦਿੱਲੀ ਜਾਣਾ ਹੁਣ ਲਾਜ਼ਮੀ ਬਣ ਗਿਆ ਹੈ ਤੇ 26 ਤੇ 27 ਨਵੰਬਰ ਨੂੰ ਦਿੱਲੀ ਮੋਰਚੇ ਲਈ ਜਾਣ ਵਾਸਤੇ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਸਮੇਂ ਮਾਸਟਰ ਯੋਧ ਸਿੰਘ, ਧਰਮਿੰਦਰ ਸਿੰਘ ਸਿੰਬਲੀ, ਵਿਜੇ ਸਿੰਘ ਬਹਿਬਲ ਮੰਜ, ਅਵਤਾਰ ਸਿੰਘ ਬੋਬੀ, ਸਵਰਨ ਸਿੰਘ, ਅਰਜਨ ਸਿੰਘ ਕਜਲਾ, ਬਲਕਾਰ ਸਿੰਘ ਮੱਲ੍ਹੀ, ਅਮਰਜੀਤ ਸਿੰਘ ਕਾਨੂੰਗੋ, ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All