ਪੱਤਰ ਪ੍ਰੇਰਕ
ਹੁਸ਼ਿਆਰਪੁਰ, 30 ਅਗਸਤ
ਸੰਯੁਕਤ ਕਿਸਾਨ ਮੋਰਚੇ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਦਫ਼ਤਰ ਵਿੱਚ ਓਮ ਸਿੰਘ ਸਟਿਆਣਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਸ਼ੂਆਂ ’ਚ ਫ਼ੈਲੀ ਲੰਪੀ ਸਕਿਨ ਬਿਮਾਰੀ ’ਤੇ ਚਰਚਾ ਕੀਤੀ ਗਈ ਅਤੇ ਇਸ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਉਪਰਾਲਾ ਨਾ ਕਰਨ ਲਈ ਸਰਕਾਰ ਦੀ ਨਿਖੇਧੀ ਕੀਤੀ ਗਈ। ਸਰਕਾਰ ਦੀ ਅਣਗਹਿਲੀ ਖਿਲਾਫ਼ ਕਿਸਾਨ ਜਥੇਬੰਦੀਆਂ ਨੇ 5 ਸਤੰਬਰ ਨੂੰ ਸਵੇਰੇ ਧੰਨਾ ਸੰਘ ਪਾਰਕ ’ਚ ਇਕੱਠੇ ਹੋ ਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਵੱਲ ਮਾਰਚ ਕਰਨ ਤੇ ਕੋਠੀ ਬਾਹਰ ਧਰਨਾ ਦੇਣ ਦਾ ਫ਼ੈਸਲਾ ਲਿਆ। ਇਸ ਮਗਰੋਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।