ਪੱਤਰ ਪ੍ਰੇਰਕ
ਫਗਵਾੜਾ, 23 ਅਗਸਤ
ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੂਗਰ ਮਿੱਲ ਚੌਕ ’ਚ ਸ਼ੁਰੂ ਕੀਤਾ ਗਿਆ ਧਰਨਾ ਅੱਜ 16ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਅੱਜ ਵੀ ਧਰਨੇ ’ਤੇ ਕਿਸਾਨਾਂ ਦਾ ਕਾਫ਼ੀ ਇਕੱਠ ਰਿਹਾ ਤੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਸੰਤੋਖ ਸਿੰਘ ਲੱਖਪੁਰ, ਅਮਰੀਕ ਸਿੰਘ ਭਾਰ ਸਿੰਘਪੁਰ ਭਾਰਤੀ ਕਿਸਾਨ ਯੂਨੀਅਨ ਕਾਦੀਆ ਜ਼ਿਲ੍ਹਾ ਪ੍ਰਧਾਨ ਜਲੰਧਰ, ਬਲਜੀਤ ਸਿੰਘ ਹਰਦਾਸਪੁਰ, ਮੇਜਰ ਸਿੰਘ ਅਠੋਲੀ, ਹਰਦੀਪ ਸਿੰਘ ਰਿਹਾਣਾ ਜੱਟਾਂ, ਮਨਜੀਤ ਲੱਲੀਆ, ਬਲਜਿੰਦਰ ਸਿੰਘ ਚੱਕ ਮੰਡਰੇ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਸਿੰਘ ਮੁਸਾਪੂਰ, ਕੁਲਵਿੰਦਰ ਸਿੰਘ ਕਾਲਾ ਸਰਪੰਚ ਆਦਿ ਆਗੂਆਂ ਨੇ ਕਿਹਾ ਕਿ ਕਿਸਾਨ ਆਰਥਿਕ ਮੰਦਹਾਲੀ ਦੇ ਦੌਰ ’ਚੋਂ ਗੁਜ਼ਰ ਰਹੇ ਹਨ ਤੇ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ ਪਰ ਸਰਕਾਰ ਤੇ ਮਿੱਲ ਮਾਲਕ ਉਨ੍ਹਾਂ ਦਾ ਬਕਾਇਆ ਦੇ ਨਹੀਂ ਰਹੇ ਜਿਸ ਕਾਰਨ ਉਹ ਨੂੰ ਸੜਕਾ ’ਤੇ ਸੌਣ ਲਈ ਮਜਬੂਰ ਹਨ। ਇਸੇ ਦੌਰਾਨ ਆਜ਼ਾਦ ਕਲਾ ਮੰਚ ਵਲੋਂ ਇਨਕਲਾਬੀ ਨਾਟਕ ਪੇਸ਼ ਕੀਤੇ। 25 ਅਗਸਤ ਦੇ ਧਰਨੇ ਦੇ ਪ੍ਰੋਗਰਾਮ ਸਬੰਧੀ ਮੀਟਿੰਗ ਰੱਖੀ ਹੈ ਜਿਸ ਤੋਂ ਬਾਅਦ ਅਗਲੀ ਰੂਪ ਰੇਖਾ ਤਹਿ ਕੀਤੀ ਜਾਵੇਗੀ।