DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

fertilizer seized: ਜਮਸ਼ੇਰ ਚਠਿਆਲ ’ਚੋਂ 448 ਬੋਰੀਆਂ ਖਾਦ ਜ਼ਬਤ

ਕਿਸਾਨਾਂ ਦੀ ਸ਼ਿਕਾਇਤ ਮਗਰੋਂ ਛਾਪਾ ਮਾਰਿਆ; ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ਼

  • fb
  • twitter
  • whatsapp
  • whatsapp
featured-img featured-img
ਜਮਸ਼ੇਰ ਚਠਿਆਲ ’ਚੋਂ ਜ਼ਬਤ ਖਾਦ ਬਾਰੇ ਦੱਸਦੇ ਹੋਏ ਖੇਤੀ ਅਧਿਕਾਰੀ ਅਤੇ ਕਿਸਾਨ।
Advertisement
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਟੀਮ ਨੇ ਕਿਸਾਨਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪਿੰਡ ਜਮਸ਼ੇਰ ਚਠਿਆਲ ’ਚੋਂ ਗੈਰ-ਅਧਿਕਾਰਤ ਤਰੀਕੇ ਨਾਲ ਸਪਲਾਈ ਕੀਤੀ ਜਾ ਰਹੀ ਖਾਦ ਦੀਆਂ 448 ਬੋਰੀਆਂ ਜ਼ਬਤ ਕੀਤੀਆਂ ਹਨ। ਇਸ ਮਾਮਲੇ ਵਿੱਚ ਮੁੱਖ ਖੇਤੀਬਾੜੀ ਅਫਸਰ ਦੀ ਸ਼ਿਕਾਇਤ ’ਤੇ ਗੜ੍ਹਦੀਵਾਲਾ ਪੁਲੀਸ ਨੇ ਮਾਨਗੜ੍ਹ ਅਤੇ ਧੁੱਗਾ ਕਲਾਂ ਸਹਿਕਾਰੀ ਸਭਾ ਦੇ ਸਕੱਤਰਾਂ ਸਮੇਤ 3 ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਮੁੱਖ ਖੇਤੀਬਾੜੀ ਅਫਸਰ ਦਪਿੰਦਰ ਸਿੰਘ ਨੇ ਦੱਸਿਆ ਕਿ 27 ਜੁਲਾਈ ਨੂੰ ਕਿਸਾਨਾਂ ਦੀ ਸ਼ਿਕਾਇਤ ਮਿਲੀ ਸੀ ਕਿ ਉਨ੍ਹਾਂ ਨੂੰ ਮਾਨਗੜ੍ਹ ਸਹਿਕਾਰੀ ਸਭਾ ਦੇ ਸਕੱਤਰ ਅਵਤਾਰ ਸਿੰਘ ਤੇ ਧੁੱਗਾ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਤਜਿੰਦਰ ਸਿੰਘ ਉਰਫ਼ ਰਾਜਾ ਵੱਲੋਂ ਸਭਾ ਰਾਹੀਂ ਖਾਦ ਮੁਹੱਈਆ ਕਰਵਾਉਣ ਦੀ ਬਜਾਏ ਸਿੱਧੇ ਉਨ੍ਹਾਂ ਦੇ ਘਰਾਂ ਵਿੱਚ ਖਾਦ ਦੀ ਸਪਲਾਈ ਕੀਤੀ ਜਾ ਰਹੀ ਸੀ। ਸਬੰਧਤ ਸਕੱਤਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਇਹ ਖਾਦ ਸਿੱਧੀ ਰੈਕ ਤੋਂ ਲਿਆਂਦੀ ਗਈ ਹੈ। ਜਦੋਂ ਕਿਸਾਨਾਂ ਨੇ ਖਾਦ ਦਾ ਬਿੱਲ ਅਤੇ ਬਿਲਟੀ ਮੰਗੀ ਤਾਂ ਉਨ੍ਹਾਂ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਮਗਰੋਂ ਕਿਸਾਨਾਂ ਨੇ ਇਸ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਕੋਲ ਕੀਤੀ।

Advertisement

ਸ਼ਿਕਾਇਤ ਮਿਲਦੇ ਹੀ ਖੇਤੀਬਾੜੀ ਵਿਕਾਸ ਅਫ਼ਸਰ ਭੁੰਗਾ ਮਨਪ੍ਰੀਤ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਡਾ. ਸਿਮਰਨਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਟੀ ਏ) ਹਰਪ੍ਰੀਤ ਸਿੰਘ ’ਤੇ ਆਧਾਰਿਤ ਟੀਮ ਨੇਪਿੰਡ ਜਮਸ਼ੇਰ ਚਠਿਆਲ ਵਿੱਚ ਛਾਪਾ ਮਾਰ ਕੇ 299 ਬੋਰੀਆਂ ਡੀ ਏ ਪੀ ਤੇ 149 ਬੋਰੀਆਂ ਐੱਮ ਓ ਪੀ ਖਾਦ ਜ਼ਬਤ ਕੀਤੀ ਗਈ। ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਬਤ ਕੀਤੀ ਖਾਦ ਥਾਣਾ ਗੜ੍ਹਦੀਵਾਲਾ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡੀ ਏ ਪੀ ਅਤੇ ਐੱਮ ਓ ਪੀ ਦੇ ਦੋ ਨਮੂਨੇ ਜਾਂਚ ਲਈ ਵੀ ਲਏ ਗਏ। ਉਨ੍ਹਾਂ ਦੱਸਿਆ ਕਿ ਸਬੰਧਤ ਮੁਲਜ਼ਮਾਂ ਖ਼ਿਲਾਫ਼ ਥਾਣਾ ਗੜ੍ਹਦੀਵਾਲਾ ਵਿੱਚ ਕੇਸ ਦਰਜ ਕਰਵਾਇਆ ਗਿਆ।

Advertisement

Advertisement
×