ਭੁੱਲਾਰਾਈ ’ਚ ਦੋ ਧਿਰਾਂ ਵਿਚਕਾਰ ਲੜਾਈ; ਤਿੰਨ ਜ਼ਖ਼ਮੀ
ਪੁਲੀਸ ਨੇ ਦੋਵਾਂ ਧਿਰਾਂ ਦੇ ਬਿਆਨ ਲਏ
Advertisement
ਪਿੰਡ ਭੁੱਲਾਰਾਈ ’ਚ ਦੋ ਧਿਰਾਂ ਵਿਚਕਾਰ ਝਗੜੇ ਅਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ’ਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਪਹਿਲੀ ਧਿਰ ਦੇ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਸ ਦੇ ਪਲਾਟ ’ਚ ਗੁੱਜਰ ਭਾਈਚਾਰੇ ਦੇ ਲੋਕ ਰਹਿ ਰਹੇ ਹਨ। ਇਸ ਗੱਲ ਨੂੰ ਲੈ ਕੇ ਅੱਜ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਨਾਲ ਝਗੜਾ ਸ਼ੁਰੂ ਕਰ ਦਿੱਤਾ। ਕਰੀਬ 15-20 ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
Advertisement
ਉਸ ਨੇ ਦੋਸ਼ ਲਗਾਇਆ ਕਿ ਹਮਲਾ ਕਰਨ ਵਾਲਿਆਂ ’ਚ ਪਿੰਡ ਦਾ ਸਰਪੰਚ ਅਤੇ ਕੁਝ ਹੋਰ ਲੋਕ ਵੀ ਸ਼ਾਮਿਲ ਸਨ। ਦੂਜੀ ਧਿਰ ਦੇ ਗਗਨਦੀਪ ਸਿੰਘ ਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਜਦੋਂ ਉਨ੍ਹਾਂ ਪਿੰਡ ’ਚ ਹੋ ਰਹੇ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੁਰਦਿਆਲ ਸਿੰਘ ਤੇ ਉਸ ਦੇ ਪੁੱਤਰ ਨੇ ਉਨ੍ਹਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲਾ ਉਸ ਪਲਾਟ ਨੂੰ ਲੈ ਕੇ ਸੀ, ਜਿਸ ’ਚ ਗੁੱਜਰ ਭਾਈਚਾਰੇ ਦੇ ਲੋਕ ਰਹਿ ਰਹੇ ਸਨ ਟਤੇ ਪਿੰਡ ਪੰਚਾਇਤ ਵੱਲੋਂ ਵੀ ਉਨ੍ਹਾਂ ਨੂੰ ਉੱਥੋਂ ਹਟਾਉਣ ਲਈ ਕਿਹਾ ਗਿਆ ਸੀ। ਐੱਸ ਐੱਚ ਓ ਸਦਰ ਕਿਰਪਾਲ ਸਿੰਘ ਨੇ ਕਿਹਾ ਕਿ ਦੋਨਾਂ ਧਿਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
