ਇਥੋਂ ਦੇ ਉੱਚਾ ਪਿੰਡ ਵਿਖੇ ਦੋ ਧਿਰਾਂ ਦੀ ਆਪਸ ’ਚ ਹੋਈ ਲੜਾਈ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਤੇ ਇੱਕ ਧਿਰ ਦੇ ਵਿਅਕਤੀ ਦੀ ਹਾਲਤ ਨੂੰ ਦੇਖਦਿਆ ਜਲੰਧਰ ਰੈੱਫ਼ਰ ਕਰ ਦਿੱਤਾ ਗਿਆ ਹੈ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖਮੀ ਵਰਿੰਦਰ ਸਿੰਘ ਤੇ ਜਿੰਮੀ ਨੇ ਦੱਸਿਆ ਕਿ ਉਹ ਰੋਟੀ ਖਾ ਕੇ ਬੈਠੇ ਸਨ ਤਾਂ ਉਕਤ ਵਿਅਕਤੀ ਆਪਣੇ ਸਾਥੀਆਂ ਸਮੇਤ ਆਏ ਤੇ ਉਨ੍ਹਾਂ ’ਤੇ ਤੇਜ਼ ਹਥਿਆਰਾ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਇਨ੍ਹਾਂ ਦੀ ਪਹਿਲਾ ਤੋਂ ਆਪਸ ’ਚ ਰੰਜਿਸ਼ ਚੱਲ ਰਹੀ ਸੀ ਤੇ ਦੂਸਰੀ ਧਿਰ ਦੇ ਵਿਅਕਤੀ ਉਸ ਦੇ ਪਿਤਾ ਨੂੰ ਗਾਲ੍ਹਾ ਕੱਢ ਰਹੇ ਸਨ ਜਿਸ ਸਬੰਧੀ ਉਨ੍ਹਾਂ ਦਰਖਾਸਤ ਦਿੱਤੀ ਹੋਈ ਸੀ ਤੇ ਪੁਲੀਸ ਵਲੋਂ ਇਸ ਸਬੰਧੀ ਸਮਾਂ ਵੀ ਰੱਖਿਆ ਹੋਇਆ ਸੀ। ਜਿਸ ਦੌਰਾਨ ਉਹ ਆਪਣੇ ਖੂਹ ’ਤੇ ਕੰਮ ਕਰ ਰਹੇ ਸਨ ਤਾਂ ਉਕਤ ਵਿਅਕਤੀ ਆਏ ਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਦੂਸਰੀ ਧਿਰ ਦੇ ਗੁਰਪ੍ਰੀਤ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਨ੍ਹਾਂ ’ਤੇ ਕਰੀਬ ਅੱਧੀ ਦਰਜਨ ਤੋਂ ਵੱਧ ਵਿਅਕਤੀ ਲਿਆ ਕੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲੀਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ ਹੈ ਤੇ ਪੁਲੀਸ ਵਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।