ਪੱਤਰ ਪ੍ਰੇਰਕ
ਫਗਵਾੜਾ, 26 ਦਸੰਬਰ
ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ ’ਚ ਸਿਟੀ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਇਤ ’ਚ ਦੱਸਿਆ ਕਿ ਉਸ ਦੀ ਲੜਕੀ 23 ਦਸੰਬਰ ਨੂੰ ਘਰੋਂ ਗਈ ਸੀ ਤੇ ਵਾਪਸ ਨਹੀਂ ਆਈ ਜਿਸ ਦੀ ਕਾਫ਼ੀ ਭਾਲ ਕੀਤੀ ਤੇ ਪਤਾ ਲੱਗਾ ਕਿ ਉਸ ਨੂੰ ਸ਼ੁਭਮ ਨਾਮੀ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਧਰੇ ਲੈ ਗਿਆ। ਪੁਲੀਸ ਨੇ ਇਸ ਸਬੰਧ ’ਚ ਸ਼ੁਭਮ ਪੁੱਤਰ ਸੁਦਾਗਰ ਪਾਂਡੇ ਵਾਸੀ ਵਾਰਡ ਨੰਬਰ 33 ਚਾਚੋਕੀ ਖਿਲਾਫ਼ ਕੇਸ ਦਰਜ ਕੀਤਾ ਹੈ।