ਪੱਤਰ ਪ੍ਰੇਰਕ
ਫਗਵਾੜਾ, 28 ਜੂਨ
ਇੱਕ ਮਹਿਲਾ ਦੋਸਤ ਨਾਲ ਜਬਰ ਜਨਾਹ ਕਰਨ ਉਪਰੰਤ ਗਰਭਪਾਤ ਕਰਵਾਉਣ ਦੇ ਦੋਸ਼ ’ਚ ਸਿਟੀ ਪੁਲੀਸ ਨੇ ਇੱਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਐਸਐਚਓ ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਅਦਾਲਤ ’ਚ ਤਲਾਕ ਹੋ ਚੁੱਕਾ ਹੈ ਜਿਸ ਤੋਂ ਬਾਅਦ ਉਸ ਦੀ ਦੋਸਤੀ ਫ਼ਰਵਰੀ 2021 ’ਚ ਰਾਜਬੀਰ ਨਾਲ ਹੋ ਗਈ ਤੇ 30 ਜੂਨ ਨੂੰ ਰਾਜਬੀਰ ਉਸ ਨੂੰ ਇੱਕ ਹੋਟਲ ’ਚ ਲੈ ਗਿਆ ਜਿਥੇ ਜ਼ਬਰਦਸਤੀ ਸਰੀਰਿਕ ਸਬੰਧ ਬਣਾਏ ਜਿਸ ਨਾਲ ਉਹ ਗਰਭਵਤੀ ਹੋ ਗਈ। ਰਾਜਬੀਰ ਨੇ ਹਸਪਤਾਲ ਲਿਜਾ ਕੇ ਉਸ ਦਾ ਗਰਭਪਾਤ ਕਰਵਾ ਦਿੱਤਾ।