ਫਗਵਾੜਾ: ਨਸ਼ੇ ਦੇ ਮਾਮਲੇ ’ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਦੋ ਵਿਅਕਤੀਆਂ ਖ਼ਿਲਾਫ਼ ਰਾਵਲਪਿੰਡੀ ਪੁਲੀਸ ਨੇ ਧਾਰਾ 174-ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਪਾਂਸ਼ਟਾ ਚੌਕੀ ਇੰਚਾਰਜ ਗੁਰਜੀਤ ਕੌਰ ਨੇ ਦੱਸਿਆ ਕਿ 6 ਸਤੰਬਰ 2017 ਨੂੰ ਇੱਕ ਐਨ.ਡੀ.ਪੀ.ਐੱਸ ਦੇ ਮੁਕੱਦਮੇ ’ਚ ਪ੍ਰਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਿੱਜੋ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਜੋ ਅਦਾਲਤ ਵੱਲੋਂ ਭਗੌੜਾ ਕਰਾਰ ਕੀਤਾ ਗਿਆ ਹੈ, ਦੇ ਸਬੰਧ ’ਚ ਪੁਲੀਸ ਨੇ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਏ.ਐੱਸ.ਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਰਵਿੰਦਰ ਕੁਮਾਰ ਪੁੱਤਰ ਵਿਦਿਆ ਰਾਮ ਵਾਸੀ ਮੁਹੱਲਾ ਸੰਤ ਨਗਰ ਜ਼ਿਲ੍ਹਾ ਜਲੰਧਰ ਜੋ 17 ਫਰਵਰੀ 2017 ਨੂੰ ਐਨ.ਡੀ.ਪੀ.ਐੱਸ ਐਕਟ ਦੇ ਮਾਮਲੇ ’ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ, ’ਚ ਰਾਵਲਪਿੰਡੀ ਪੁਲੀਸ ਨੇ ਦੋਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। -ਪੱਤਰ ਪ੍ਰੇਰਕ