ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਜੂਨ
ਕੱਲ੍ਹ ਰਾਤ ਗੜ੍ਹਦੀਵਾਲਾ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਘੇਰ ਕੇ ਦੋ ਹਮਲਵਰਾਂ ਨੇ ਗੋਲੀ ਚਲਾ ਦਿੱਤੀ। ਫਾਇਰਿੰਗ ਕਰਨ ਮਗਰੋਂ ਨੌਜਵਾਨ ਫਰਾਰ ਹੋ ਗਏ। ਜ਼ਖ਼ਮੀ ਵਿਅਕਤੀ ਜਿਸ ਦੀ ਪਛਾਣ ਅਭਿਸ਼ੇਕ ਵਾਸੀ ਵਾਰਡ ਨੰਬਰ-2 ਗੜ੍ਹਦੀਵਾਲਾ ਵਜੋਂ ਹੋਈ, ਨੂੰ ਤੁਰੰਤ ਭੂੰਗਾ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਪੁਲੀਸ ਨੂੰ ਦਿੱਤੇ ਬਿਆਨ ’ਚ ਅਭਿਸ਼ੇਕ ਦੇ ਸਾਥੀ ਕੁਸ਼ਲ ਕੁਮਾਰ ਵਾਸੀ ਗੜ੍ਹਦੀਵਾਲਾ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਉਹ ਮੋਟਰਸਾਈਕਲ ’ਤੇ ਜਾ ਰਹੇ ਸੀ ਤਾਂ ਦੋ ਵਿਅਕਤੀਆਂ ਨੇ ਮੋਟਰਸਾਈਕਲ ਅੱਗੇ ਲਾ ਕੇ ਪਿਲਤੌਲ ਨਾਲ ਫਾਇਰ ਕਰ ਦਿੱਤਾ ਤੇ ਫਰਾਰ ਹੋ ਗਏ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।