ਬੰਗਾ: ਸਥਾਨ ਗੁਰੂ ਨਾਨਕ ਕਾਲਜ ਫਾਰ ਵਿਮੈਨ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਮਾਣ ਉਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਐੱਮਏ ਦੇ ਸਮੈਸਟਰ ਤੀਜਾ ਦੀ ਪ੍ਰੀਖਿਆ ’ਚੋਂ ਮਿਲਿਆ। ਕਾਲਜ ਦੇ ਪ੍ਰਿੰਸੀਪਲ ਕੰਵਲਜੀਤ ਕੌਰ ਛੀਨਾ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬੀਬੀ ਜਸਵੰਤ ਕੌਰ ਨੇ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ 2008 ਤੋਂ ਲਗਾਤਾਰ ਯੂਨੀਵਰਸਿਟੀ ਦੀ ਮੈਰਿਟ ’ਚ ਆਪਣਾ ਨਾਮ ਦਰਜ ਕਰਵਾ ਰਹੀਆਂ ਹਨ। ਉਹਨਾਂ ਕਾਲਜ ਦੇ ਪੰਜਾਬੀ ਵਿਭਾਗ ਦਾ ਸੌ ਫੀਸਦੀ ਆਉਣ ’ਤੇ ਮਿਹਨਤੀ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। -ਪੱਤਰ ਪ੍ਰੇਰਕ