DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gurdwara Guru Ka Bagh ਵਿੱਚ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ, ਗੁਰਦੁਆਰਾ ਗੁਰੂ ਕਾ ਬਾਗ਼ ਵੱਲੋਂ ਕੌਮ ਦੇ ਮਹਾਨ ਵਿਦਵਾਨ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ...

  • fb
  • twitter
  • whatsapp
  • whatsapp
featured-img featured-img
ਗੁਰਬਾਣੀ ਕੀਰਤਨ ਸਰਵਣ ਕਰਦੀ ਹੋਈ ਸੰਗਤ।
Advertisement

ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ, ਗੁਰਦੁਆਰਾ ਗੁਰੂ ਕਾ ਬਾਗ਼ ਵੱਲੋਂ ਕੌਮ ਦੇ ਮਹਾਨ ਵਿਦਵਾਨ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ ਜੀ ਦੇ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਕਥਾਵਾਚਕ ਗਿਆਨੀ ਕਰਨਜੀਤ ਸਿੰਘ ਆਹਲੀ ਨੇ ਪਹਿਲੇ ਪ੍ਰਕਾਸ਼ ਦੀ ਇਤਿਹਾਸਕ ਤੇ ਅਧਿਆਤਮਿਕ ਮਹੱਤਤਾ ਬਾਰੇ ਚਾਨਣਾ ਪਾਇਆ।

ਗਿਆਨੀ ਅਵਤਾਰ ਸਿੰਘ ਨੇ ਵੀ ਸੰਗਤ ਨੂੰ ਮੁੱਖ ਵਾਕ ਦੀ ਕਥਾ ਸਰਵਣ ਕਰਵਾਈ। ਇਸ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਤੇ ਗੁਰਬਾਣੀ ਕੀਰਤਨ ਨੇ ਮਾਹੌਲ ਨੂੰ ਹੋਰ ਵੀ ਅਧਿਆਤਮਿਕ ਬਣਾ ਦਿੱਤਾ। ਪ੍ਰਧਾਨ ਸਰਦਾਰ ਰਘਬੀਰ ਸਿੰਘ ਦੀ ਅਗਵਾਈ ਹੇਠ ਸੇਵਾਦਾਰਾਂ ਨੇ ਨਿਸ਼ਕਾਮ ਭਾਵਨਾ ਨਾਲ ਸੇਵਾਵਾਂ ਨਿਭਾਈਆਂ। ਇਸ ਮੌਕੇ ਖਜ਼ਾਨਚੀ ਡਾ. ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਤੇ ਸੇਵਾਦਾਰ ਹਾਜ਼ਰ ਸਨ।

Advertisement

Advertisement
Advertisement
×