DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ’ਚ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਪਹਿਲਾ ਪੜਾਅ ਸ਼ੁਰੂ

ਡੀ.ਜੀ.ਪੀ. ਨੇ ਕੀਤੀ ਸ਼ੁਰੂਆਤ; ਅਤਿ-ਆਧੁਨਿਕ ਪ੍ਰਣਾਲੀ ਲਾਗੂ ਕਰਨ ਵਾਲਾ ਸੂਬੇ ਦਾ ਦੂਜਾ ਸ਼ਹਿਰ ਬਣਿਆ

  • fb
  • twitter
  • whatsapp
  • whatsapp
Advertisement
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਵਲੋਂ ਸੋਮਵਾਰ ਨੂੰ ਜਲੰਧਰ ਵਿੱਚ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ (ਆਈ.ਟੀ.ਐਮ.ਐਸ.) ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜੋ ਸ਼ਹਿਰ ਦੇ ਟਰੈਫਿਕ ਰੈਗੂਲੇਸ਼ਨ ਤੇ ਨਿਗਰਾਨੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਡੀ.ਜੀ.ਪੀ. ਨੇ ਕਿਹਾ ਕਿ ਐੱਸ.ਏ.ਐੱਸ. ਨਗਰ ਤੋਂ ਬਾਅਦ ਜਲੰਧਰ ਇਸ ਅਤਿ ਆਧੁਨਿਕ ਪ੍ਰਣਾਲੀ ਨੂੰ ਲਾਗੂ ਕਰਨ ਵਾਲਾ ਪੰਜਾਬ ਦਾ ਦੂਜਾ ਸ਼ਹਿਰ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵੀ ਮੌਜੂਦ ਸਨ। 42 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਸਿਟੀ ਸਰਵੇਲੈਂਸ ਤੇ ਟਰੈਫਿਕ ਮੈਨੇਮੈਂਟ ਸਿਸਟਮ ਦਾ ਪਹਿਲਾ ਪੜਾਅ ਪੁਲੀਸ ਲਾਈਨ ਵਿੱਚ ਸਥਿਤ ਇੰਟੇਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਨਾਲ ਜੋੜਿਆ ਗਿਆ ਹੈ। ਇਸ ਵਿੱਚ 13 ਮਹੱਤਵਪੂਰਨ ਜੰਕਸ਼ਨਾਂ ’ਤੇ ਸਥਾਪਿਤ 142 ਹਾਈ-ਰੈਜ਼ੋਲਿਊਸ਼ਨ ਕੈਮਰਿਆਂ ਨੂੰ ਏਕੀਕ੍ਰਿਤ ਕੀਤਾ ਗਿਆ ਹੈ। ਇਸ ਸਿਸਟਮ ਵਿੱਚ 102 ਆਟੋਮੈਟਿਕ ਨੰਬਰ ਪਲੇਟ ਰਿਕੋਗਨੇਸ਼ਨ (ਏ.ਐਨ.ਪੀ.ਆਰ.) ਕੈਮਰੇ, 40 ਰੈੱਡ ਲਾਈਟ ਵਾਇਲੇਸ਼ਨ ਡਿਟੈਕਸ਼ਨ (ਆਰ.ਐਲ.ਵੀ.ਡੀ.) ਕੈਮਰੇ, 83 ਬੁਲੇਟ ਕੈਮਰੇ, ਚਾਰ ਪੀ.ਟੀ.ਜ਼ੈਡ ਕੈਮਰੇ, 30 ਵਿਜ਼ੂਅਲ ਮੈਸੇਜ ਡਿਸਪਲੇਅ ਸਕਰੀਨ ਅਤੇ ਦੋ ਸਪੀਡ ਵਾਇਲੇਸ਼ਨ ਡਿਟੈਕਸ਼ਨ ਸਾਈਟਾਂ ’ਤੇ 16 ਕੈਮਰੇ ਸ਼ਾਮਲ ਹਨ।ਸ਼ਹਿਰੀ ਵਿਆਪੀ ਨਿਗਰਾਨੀ ਯੋਜਨਾ ਤਹਿਤ 1003 ਕੈਮਰਿਆਂ ਦੇ ਨਾਲ ਪਬਲਿਕ ਐਡਰੈੱਸ ਸਿਸਟਮ ਅਤੇ ਐਮਰਜੈਂਸੀ ਕਾਲ ਬਾਕਸ ਪ੍ਰਣਾਲੀ ਲਗਾਉਣ ਦੀ ਯੋਜਨਾ ਹੈ। ਪੰਜਾਬ ਸਰਕਾਰ ਦੀ ਕਾਨੂੰਨ ਤੇ ਵਿਵਸਥਾ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਡੀ.ਜੀ.ਪੀ. ਨੇ ਕਿਹਾ ਕਿ ਸਤੰਬਰ 2024 ਤੋਂ ਹੁਣ ਤੱਕ ਪੰਜਾਬ ਪੁਲੀਸ ਨੇ ਪਾਕਿਸਤਾਨੀ ਅਨਸਰਾਂ ਰਾਹੀਂ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀਆਂ 26 ਤੋਂ ਵੱਧ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਲਈ ਕੇਂਦਰੀ ਸੁਰੱਖਿਆ ਬਲਾਂ ਦੀਆਂ 57 ਵਾਧੂ ਕੰਪਨੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ।

Advertisement

Advertisement
×