ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਜਨਵਰੀ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਵਿਧਾਨ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜੇਸ਼ਨ ਕਰਵਾਈ। ਡਿਪਟੀ ਕਮਿਸ਼ਨਰ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਸੋਧੇ ਚੋਣ ਸ਼ਡਿਊਲ ਸਬੰਧੀ ਦੱਸਿਆ ਕਿ ਹੁਣ ਵੋਟਾਂ 20 ਫਰਵਰੀ ਨੂੰ ਪੈਣਗੀਆਂ। ਰੈਂਡਮਾਈਜੇਸ਼ਨ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਿਤ ਅਧਿਕਾਰੀਆਂ ਸਣੇ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਾਫਟਵੇਅਰ ਰਾਹੀਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਲੋੜੀਂਦੇ ਸਟਾਫ ਦੀ ਵੰਡ ਕੀਤੀ ਗਈ।