ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਜਨਵਰੀ
ਆਰਪੀਐਫ ਨੇ ਲੰਘੀ ਸ਼ਾਮ ਨੂੰ ਜਲੰਧਰ ਸਟੇਸ਼ਨ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਦੇ ਡੱਬਿਆਂ ’ਤੇ ਪੱਥਰ ਮਾਰਨ ਦੇ ਦੋਸ਼ ’ਚ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਰਾਤ ਕਰੀਬ ਸਾਢੇ ਨੌਂ ਵਜੇ ਜਦੋਂ ਸ਼ਤਾਬਦੀ ਐਕਸਪ੍ਰੈੱਸ ’ਤੇ ਨੌਜਵਾਨਾਂ ਨੇ ਅਚਾਨਕ ਪਥਰਾਅ ਕਰ ਦਿੱਤਾ। ਸੂਚਨਾ ਮਿਲਣ `ਤੇ ਆਰਪੀਐਫ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਦੀ ਪਛਾਣ ਰਿਤਿਕ ਵਰਮਾ, ਰਾਗਵੇਦ ਅਤੇ ਦੀਪਕ ਕੁਸ਼ਵਾਹਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਕਾਰਨ ਰੇਲਗੱਡੀ ਦੀਆਂ 15 ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਪਰ ਕਿਸੇ ਯਾਤਰੀ ਜਾਂ ਸਵਾਰ ਕਰਮਚਾਰੀਆਂ ਨੂੰ ਕੋਈ ਸੱਟ ਨਹੀਂ ਲੱਗੀ।