ਚੋਰੀ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ
ਰਾਵਲਪਿੰਡੀ ਪੁਲੀਸ ਥਾਣੇ ਅਧੀਨ ਆਉਂਦੇ ਪਿੰਡ ਬੇਗਮਪੁਰ ’ਚ ਚੋਰੀ ਕਰਨ ਦੇ ਮਾਮਲੇ ’ਚ ਪੁਲੀਸ ਨੇ ਪੰਜ ਮੁਲਾਜ਼ਮਾਂ ਨੂੰ ਕਾਬੂ ਕਰ ਕੇ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ ਹੈ। ਐੱਸ ਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਕਮਲਜੀਤ ਕੌਰ ਪਤਨੀ ਚਰਨਜੀਤ...
ਰਾਵਲਪਿੰਡੀ ਪੁਲੀਸ ਥਾਣੇ ਅਧੀਨ ਆਉਂਦੇ ਪਿੰਡ ਬੇਗਮਪੁਰ ’ਚ ਚੋਰੀ ਕਰਨ ਦੇ ਮਾਮਲੇ ’ਚ ਪੁਲੀਸ ਨੇ ਪੰਜ ਮੁਲਾਜ਼ਮਾਂ ਨੂੰ ਕਾਬੂ ਕਰ ਕੇ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ ਹੈ। ਐੱਸ ਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਕਮਲਜੀਤ ਕੌਰ ਪਤਨੀ ਚਰਨਜੀਤ ਬੇਗਮਪੁਰ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੇ ਘਰ ’ਚ ਚੋਰੀ ਹੋ ਗਈ ਹੈ। ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸਾਹਿਲ ਵਾਸੀ ਬੇਗਮਪੁਰ, ਸ਼ਮਸ਼ੇਰ ਸਿੰਘ ਉਰਫ਼ ਮਨੀ ਵਾਸੀ ਬੇਗਮਪੁਰ ਤੇ ਗੁਰਜੀਤ ਸਿੰਘ ਵਾਸੀ ਬੇਗਮਪੁਰ ਨੂੰ ਕਾਬੂ ਕਰ ਕੇ ਇਨ੍ਹਾਂ ਪਾਸੋਂ ਚੋਰੀ ਦਾ ਸਾਮਾਨ ਬਰਾਮਦ ਕੀਤਾ, ਜਦ ਕਿ ਇਸ ਕੇਸ ’ਚ ਉਂਕਾਰ ਉਰਫ਼ ਕਾਰੀ ਵਾਸੀ ਬੇਗਮਪੁਰ, ਗੋਰਾ ਵਾਸੀ ਭਰੋਮਜਾਰਾ ਤੇ ਸੈਣੀ ਨੂੰ ਗ੍ਰਿਫ਼ਤਾਰ ਕਰਨਾ ਬਾਕੀ ਹੈ। ਇਸੇ ਤਰ੍ਹਾਂ ਸਿਟੀ ਪੁਲੀਸ ਨੇ ਚੋਰੀ ਕੀਤੇ ਏ ਸੀ ਦੇ ਕੰਪਰੈਸਰਾਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਦੀ ਪਛਾਣ ਰਾਹੁਲ ਕਨੋਜੀਆ ਵਾਸੀ ਗੁਰੂ ਨਾਨਕਪੁਰਾ ਤੇ ਆਸ਼ੂਤੋਸ਼ ਵਾਸੀ ਪਹਿਚਾਣ ਨਗਰ ਵਜੋਂ ਹੋਈ ਹੈ।
ਰੇਡੀਓ ਸਟੇਸ਼ਨ ’ਚ ਚੋਰੀ
ਗੁਰਾਇਆ (ਨਿੱਜੀ ਪੱਤਰ ਪ੍ਰੇਰਕ): ਇੱਥੇ ਗੋਹਾਵਰ ਸਥਿਤ ਆਲ ਇੰਡੀਆ ਰੇਡੀਓ ਸਟੇਸ਼ਨ ’ਚ ਲੰਘੀ ਰਾਤ ਮੁੜ ਚੋਰੀ ਹੋ ਗਈ। ਇਹ ਇੱਕ ਮਹੀਨੇ ਵਿੱਚ ਚੋਰੀ ਦੀ ਪੰਜਵੀਂ ਵਾਰਦਾਤ ਹੈ ਜਿਸ ਕਾਰਨ ਸਟੇਸ਼ਨ ਪ੍ਰਬੰਧਕਾਂ ਵਿੱਚ ਡਰ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸੁਰੇਸ਼ ਵਰਮਾ ਨੇ ਦੱਸਿਆ ਕਿ ਚੋਰ ਹਰ ਵਾਰ ਤਾਂਬੇ ਦੀਆਂ ਤਾਰਾਂ ਚੋਰੀ ਕਰ ਕੇ ਫਰਾਰ ਹੋ ਜਾਂਦੇ ਹਨ। ਲਗਾਤਾਰ ਹੋ ਰਹੀਆਂ ਇਨ੍ਹਾਂ ਚੋਰੀਆਂ ਕਾਰਨ ਹੁਣ ਤੱਕ ਕਰੀਬ 6 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਤਿੰਨ ਚੋਰ ਸੀ ਸੀ ਟੀ ਵੀ ਕੈਮਰਿਆਂ ਵਿੱਚ ਕੈਦ ਹੋਏ ਹਨ। ਸਟੇਸ਼ਨ ਪ੍ਰਬੰਧਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਗ੍ਰਿਫਤਾਰ ਕਰ ਕੇ ਅਜਿਹੀਆਂ ਵਾਰਦਾਤਾਂ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਤਾਰਾਂ ਚੋਰੀ ਹੋਣ ਕਾਰਨ ਉਨ੍ਹਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

