ਪੱਤਰ ਪ੍ਰੇਰਕਫਗਵਾੜਾ, 3 ਮਈਪੁਲੀਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਸਿਟੀ ਪੁਲੀਸ ਨੇ ਦੋ ਨੌਜਵਾਨਾਂ ਕੋਲੋਂ 68 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਦੀ ਪਛਾਣ ਸੰਜੀਵ ਉਰਫ਼ ਸੰਜੂ ਉਰਫ਼ ਟੀਡਾ ਵਾਸੀ ਪਲਾਹੀ ਗੇਟ ਤੇ ਮੁਹੰਮਦ ਆਰਿਫ਼ ਉਰਫ਼ ਮੁੱਲਾ ਵਾਸੀ ਗੁਰੂ ਤੇਗ ਬਹਾਦਰ ਨਗਰ ਵਜੋਂ ਹੋਈ ਹੈ। ਇਸੇ ਤਰ੍ਹਾਂ ਸਦਰ ਪੁਲੀਸ ਨੇ ਗੌਂਸਪੁਰ ਸਾਈਡ ਤੋਂ ਆ ਰਹੇ ਇੱਕ ਨੌਜਵਾਨ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਉਰਫ਼ ਰੀਕੂ ਵਾਸੀ ਗੁਰੂ ਤੇਗ ਬਹਾਦਰ ਨਗਰ ਵਜੋਂ ਹੋਈ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲੀਸ ਨੇ ਜਗਪਾਲਪੁਰ ਨੇੜਿਓਂ ਨਸ਼ੇ ਦਾ ਸੇਵਨ ਕਰਦੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਇੰਦਰਦੀਪ ਸਿੰਘ ਵਾਸੀ ਜਗਪਾਲਪੁਰ ਵਜੋਂ ਹੋਈ ਹੈ। ਸਤਨਾਮਪੁਰਾ ਪੁਲੀਸ ਨੇ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਐਸਪੀ ਨੇ ਦੱਸਿਆ ਕਿ ਪੁਲੀਸ ਨੇ ਹਰਸ਼ ਥਾਪਰ ਵਾਸੀ ਵਾਲਮੀਕੀ ਮੁਹੱਲਾ ਹਦੀਆਬਾਦ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਦੋ ਮਹਿਲਾਵਾਂ ਹੈਰੋਇਨ ਕਾਬੂਜੰਡਿਆਲਾ ਮੰਜਕੀ (ਪੱਤਰ ਪ੍ਰੇਰਕ): ਪੁਲੀਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਨੇ ਦੋ ਔਰਤਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਚੌਕੀ ਇੰਚਾਰਜ ਗੁਲਜਾਰ ਸਿੰਘ ਨੇ ਦੱਸਿਆ ਕਿ ਸੂਹ ਦੇ ਆਧਾਰ ’ਤੇ ਥਾਬਲਕੇ ਪੁਲੀ ਨੇੜੇ ਬਣੇ ਬੱਸ ਅੱਡੇ ’ਚ ਬੈਠੀਆਂ ਦੋ ਮਹਿਲਾਵਾਂ ਰੁਸਵਾ ਉਰਫ ਮਹਿੰਗੀ ਪਤਨੀ ਲਖਵੀਰ ਉਰਫ਼ ਗਿਰੀ ਵਾਸੀ ਲਖਣਪਾਲ ਅਤੇ ਸੋਮਾ ਪਤਨੀ ਅਮਰੀਕ ਵਾਸੀ ਪਿੰਡ ਲਖਣਪਾਲ ਦੀ ਤਲਾਸ਼ੀ ਲਈ ਤਾਂ ਦੋਵਾਂ ਦੇ ਪਰਸ ਵਿੱਚੋਂ 20-20 ਗ੍ਰਾਮ ਹੈਰੋਇਨ ਬਰਾਮਦ ਹੋਈ। ਮਹਿਲਾ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ।