ਮੋਟਰਸਾਈਕਲ ਚੋਰ ਗਰੋਹ ਦੇ ਪੰਜ ਮੈਂਬਰ ਕਾਬੂ

ਮੋਟਰਸਾਈਕਲ ਚੋਰ ਗਰੋਹ ਦੇ ਪੰਜ ਮੈਂਬਰ ਕਾਬੂ

ਫਗਵਾੜਾ ’ਚ ਕਾਬੂ ਕੀਤੇ ਵਿਅਕਤੀ ਪੁਲੀਸ ਪਾਰਟੀ ਨਾਲ।

ਜਸਬੀਰ ਸਿੰਘ ਚਾਨਾ
ਫਗਵਾੜਾ, 15 ਅਕਤੂਬਰ

ਸਿਟੀ ਪੁਲੀਸ ਨੇ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ 6 ਮੋਟਰਸਾਈਕਲ ਅਤੇ ਦੋ ਮੋਬਾਈਲ ਬਰਾਮਦ ਕਰ ਕੇ ਇਨ੍ਹਾਂ ਖਿਲਾਫ਼ ਧਾਰਾ 379, 411, 379-ਬੀ, 482 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਡੀਐੱਸਪੀ ਪਰਮਜੀਤ ਸਿੰਘ ਤੇ ਐੱਸਐੱਚਓ ਸਿਟੀ ਨਵਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਤਿੰਨ ਲੜਕਿਆਂ ’ਚ ਸਾਹਿਲ ਥਾਪਰ ਵਾਸੀ ਵਾਲਮੀਕੀ ਮੁਹੱਲਾ ਹਦੀਆਬਾਦ ਫਗਵਾੜਾ, ਰਣਜੋਧ ਸਿੰਘ ਵਾਸੀ ਮਨਸੂਰਕਲਾਂ ਥਾਣਾ ਰਾਮਦਾਸ ਅੰਮ੍ਰਿਤਸਰ, ਵਿਕਰਮਜੀਤ ਸਿੰਘ ਵਾਸੀ ਪਿੰਡ ਖਾਲਸਾ ਕਾਲੋਨੀ ਵਾਸੀ ਫ਼ਤਿਹਗੜ੍ਹ ਚੂੜੀਆਂ ਸ਼ਾਮਿਲ ਹਨ। ਇਸੇ ਤਰ੍ਹਾਂ ਦੋ ਹੋਰ ਨੌਜਵਾਨਾਂ ’ਚ ਯੁਧਵੀਰ ਉਰਫ਼ ਯੋਗਾ ਵਾਸੀ ਸਰਦੁਲਪੁਰ ਮਾਹਿਲਪੁਰ, ਕਿਰਨਦੀਪ ਸਿੰਘ ਵਾਸੀ ਪਿੰਡ ਲੰਗੇਰ ਥਾਣਾ ਮਾਹਿਲਪੁਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਸਬ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ’ਚ ਬੰਗਾ ਰੋਡ ਚੁੰਗੀ ਨਜ਼ਦੀਕ ਨਾਕੇ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ। ਇਨ੍ਹਾਂ ਵਿਅਕਤੀਆਂ ਨੇ ਫਗਵਾੜਾ ਤੇ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਤੇ ਦੋ ਮੋਬਾਈਲ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਚੋਰੀ ਦੇ ਪੰਜ ਮੋਟਰਸਾਈਕਲ ਤੇ ਇੱਕ ਨਿੱਜੀ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗਰੋਹ ਦਾ ਮੁੱਖ ਲੀਡਰ ਸਾਹਿਲ ਥਾਪਰ ਉਰਫ਼ ਕ੍ਰਿਸਪੀ ਹੈ ਜਿਸ ਖਿਲਾਫ਼ ਪਹਿਲਾਂ ਵੀ ਚੋਰੀ ਤੇ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਇਨ੍ਹਾਂ ਨੇ ਮਿਲ ਕੇ ਆਪਣਾ ਗਰੋਹ ਬਣਾਇਆ ਹੋਇਆ ਹੈ। ਰਣਜੋਧ ਸਿੰਘ ਖਿਲਾਫ਼ ਪਹਿਲਾਂ ਹੀ ਕਤਲ ਦਾ ਮੁਕੱਦਮਾ ਦਰਜ ਹੈ। ਉਨ੍ਹਾਂ ਦੱਸਿਆ ਕਿ ਸਾਹਿਲ, ਰਣਜੋਧ ਤੇ ਵਿਕਰਮ ਜੋ ਨਾਬਾਲਗ ਹਨ, ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ ਬਾਲ ਸੁਧਾਰ ਘਰ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ। ਜਦਕਿ ਕਿਰਨਦੀਪ ਤੇ ਯੁਧਵੀਰ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All