ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 17 ਮਈ
ਇੱਥੋਂ ਦੀ ਪੁਲੀਸ ਨੇ ਥਾਣਾ ਮੁਖੀ ਬਲਵਿੰਦਰ ਸਿੰਘ ਜੌੜਾ ਦੀ ਅਗਵਾਈ ਹੇਠ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਲੈ ਕੇ ਫਲੈਗ ਮਾਰਚ ਕੱਢਿਆ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਥਾਣਾ ਮੁਖੀ ਨੇ ਦੱਸਿਆ ਕਿ ਆਦਮਪੁਰ ਬੱਸ ਸਟੈਂਡ, ਰੇਲਵੇ ਸਟੇਸ਼ਨ, ਘੰਟਾ ਘਰ ਚੌਕ ਅਤੇ ਹੋਰ ਥਾਵਾਂ ’ਤੇ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਸ਼ੱਕੀ ਵਿਅਕਤੀ ਨੂੰ ਦੇਖਦੇ ਹਨ ਤਾਂ ਇਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ।