ਪੱਤਰ ਪ੍ਰੇਰਕ
ਸ਼ਾਹਕੋਟ, 21 ਅਕਤੂਬਰ
ਦੀਵਾਲੀ ਦੇ ਤਿਓਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਡੀਐੱਸਪੀ ਸ਼ਾਹਕੋਟ ਗੁਰਪ੍ਰੀਤ ਸਿੰਘ ਗਿੱਲ ਦੀ ਆਗਵਾਈ ਵਿੱਚ ਅੱਜ ਪੁਲੀਸ ਵੱਲੋਂ ਸਥਾਨਕ ਕਸਬੇ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐੱਸਐੱਚਓ ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਤਿਉਹਾਰਾਂ ਮੌਕੇ ਅਪਰਾਧੀ ਕਿਸਮ ਦੇ ਲੋਕ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਤਾਕ ਵਿਚ ਰਹਿੰਦੇ ਹਨ। ਅਜਿਹੇ ਗ਼ੈਰਸਮਾਜੀ ਅਨਸਰਾਂ ਦੀਆਂ ਕੋਝੀਆਂ ਹਰਕਤਾਂ ਨੂੰ ਨਾਕਾਮ ਕਰਨ, ਸ਼ਰਾਰਤੀਆਂ ਦੇ ਮਨਸੂਬਿਆਂ ਨੂੰ ਅਸਫ਼ਲ ਕਰਨ ਅਤੇ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਅੱਜ ਦਾ ਫਲੈਗ ਮਾਰਚ ਕੀਤਾ ਗਿਆ ਹੈ।