ਜੇਸੀਡੀਏਵੀ ਕਾਲਜ ਦੀਆਂ ਵਿਦਿਆਰਥਣਾਂ ਦੀ ਝੰਡੀ
ਦਸੂਹਾ: ਇੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮਐੱਸਸੀ ਜਿਊਲੋਜੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਜਗਦੀਸ਼ ਚੰਦਰ ਡੀਏਵੀ (ਜੇਸੀਡੀਏਵੀ) ਕਾਲਜ ਦਸੂਹਾ ਦੇ ਵਿਦਿਆਰਥਣਾਂ ਨੇ ਜ਼ਿਲ੍ਹੇ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ। ਇਸ ਸਬੰਧੀ ਪ੍ਰਿੰ. ਪ੍ਰੋ. ਰਾਕੇਸ਼ ਕੁਮਾਰ ਮਹਾਜਨ...
Advertisement
ਦਸੂਹਾ: ਇੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮਐੱਸਸੀ ਜਿਊਲੋਜੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਜਗਦੀਸ਼ ਚੰਦਰ ਡੀਏਵੀ (ਜੇਸੀਡੀਏਵੀ) ਕਾਲਜ ਦਸੂਹਾ ਦੇ ਵਿਦਿਆਰਥਣਾਂ ਨੇ ਜ਼ਿਲ੍ਹੇ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ। ਇਸ ਸਬੰਧੀ ਪ੍ਰਿੰ. ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਵਿਦਿਆਰਥਣ ਮਨੀਸ਼ਾ ਨੇ 82 ਫ਼ੀਸਦੀ, ਅਨਾਦੀਕਾ ਨੇ 80.06 ਫ਼ੀਸਦੀ ਅਤੇ ਆਂਚਲ ਨੇ 79.8 ਫ਼ੀਸਦੀ ਅੰਕ ਹਾਸਲ ਕਰ ਕੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਕ੍ਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ। ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਜਿਊਲੋਜੀ ਵਿਭਾਗ ਦੇ ਸਮੂਹ ਸਟਾਫ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਖੇਡਾਂ, ਸੱਭਿਆਚਾਰਕ ਖੇਤਰ ’ਚ ਮੱਲਾਂ ਮਾਰਨ ਦੇ ਨਾਲ ਨਾਲ ਅਕਾਦਮਿਕ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਹੇ ਹਨ। -ਪੱਤਰ ਪ੍ਰੇਰਕ
Advertisement
Advertisement
×