ਹੜ੍ਹ: ਸਕੂਲ ਵੱਲੋਂ ‘ਮੁੱਖ ਮੰਤਰੀ ਰਾਹਤ’ ਫੰਡ ਲਈ 10 ਲੱਖ ਦੀ ਰਕਮ ਭੇਟ
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ‘ਪੰਜਾਬ ਮੁੱਖ ਮੰਤਰੀ’ ਰਾਹਤ ਫੰਡ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਸਕੂਲ ਕੈਂਪਸ ’ਚ ਕਰਵਾਏ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਏ ਤੇ ਉਨ੍ਹਾਂ ਨੂੰ ਸਕੂਲ ਪ੍ਰਿੰ....
ਫਗਵਾੜਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਚੈੱਕ ਭੇਂਟ ਕਰਨ ਮੌਕੇ ਪ੍ਰਿੰ. ਜੋਰਾਵਰ ਸਿੰਘ ਤੇ ਪ੍ਰਬੰਧਕ ਅਮਰਜੀਤ ਸਿੰਘ।-ਫ਼ੋਟੋ: ਚਾਨਾ
Advertisement
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ‘ਪੰਜਾਬ ਮੁੱਖ ਮੰਤਰੀ’ ਰਾਹਤ ਫੰਡ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਸਕੂਲ ਕੈਂਪਸ ’ਚ ਕਰਵਾਏ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਏ ਤੇ ਉਨ੍ਹਾਂ ਨੂੰ ਸਕੂਲ ਪ੍ਰਿੰ. ਜੋਰਾਵਰ ਸਿੰਘ ਤੇ ਪ੍ਰਬੰਧਕ ਅਮਰਜੀਤ ਸਿੰਘ ਨੇ ਚੈੱਕ ਭੇਟ ਕੀਤਾ। ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਹੜ੍ਹਾ ਕਾਰਨ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਤੇ ਲੋਕਾਂ ਨੂੰ ਮੁੜ ਲੀਹ ’ਤੇ ਲਿਆਉਣ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਸਾਰਿਆਂ ਨੂੰ ਮਿਲ ਕੇ ਮਦਦ ਕਰਨ ਦੀ ਲੋੜ ਹੈ। ਸਕੂਲ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਬਾਰੇ ਇੱਕ ਵੀਡੀਓ ਵੀ ਦਿਖਾਈ ਗਈ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਬਾਸੀ ਐਜੂਕੇਸ਼ਨ ਸੁਸਾਇਟੀ ਵਲੋਂ ਪਰਿਵਾਰਾ ਨੂੰ ਪਹਿਲਾ ਵੀ ਨਕਦ ਰਾਸ਼ੀ ਵੰਡੀ ਗਈ ਸੀ। ਸਕੂਲ ਚੇਅਰਪਰਸਨ ਜਸਬੀਰ ਬਾਸੀ ਨੇ ਹੜ੍ਹ ਪੀੜਾਂ ਲਈ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ।
Advertisement
Advertisement