Flood Situation in Punjab: ਬਿਆਸ ਦੇ ਹੜ੍ਹ ਨੇ ਮੰਡ ’ਚ ਮਚਾਈ ਤਬਾਹੀ; ਕਈ ਪਿੰਡ ਡੁੱਬੇ, ਫਸਲਾਂ ਬਰਬਾਦ
ਡਰੇਨੇਜ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਬਿਆਸ ਦਰਿਆ ਵਿੱਚ ਹੜ੍ਹ ਦੀ ਸਥਿਤੀ ਅੱਜ ਗੰਭੀਰ ਬਣੀ ਰਹੀ ਕਿਉਂਕਿ ਪਾਣੀ ਦਾ ਪੱਧਰ 1.16 ਲੱਖ ਕਿਊਸਿਕ 'ਤੇ ਸਥਿਰ ਰਿਹਾ, ਜਿਸ ਕਾਰਨ ਸੁਲਤਾਨਪੁਰ ਲੋਧੀ ਦੇ ਮੰਡ ਇਲਾਕਿਆਂ ਵਿੱਚ 25 ਤੋਂ 30 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਵਿੱਚ ਬੀਜੀ ਗਈ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਿਆ।
ਡਰੇਨੇਜ ਵਿਭਾਗ ਦੇ ਐਸਡੀਓ ਖੁਸ਼ਵਿੰਦਰ ਸਿੰਘ ਨੇ ਸੰਪਰਕ ਕਰਨ 'ਤੇ ਪੁਸ਼ਟੀ ਕੀਤੀ ਕਿ ਬਿਆਸ ਦਰਿਆ ਵਿੱਚ ਹੜ੍ਹ ਦੀ ਸਥਿਤੀ ਬਰਕਰਾਰ ਹੈ ਅਤੇ ਇਸ ਕਾਰਨ 20 ਤੋਂ ਵੱਧ ਪਿੰਡ ਪਾਣੀ ਵਿਚ ਡੁੱਬੇ ਹੋਏ ਹਨ।
ਇਸ ਦੌਰਾਨ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਪੈਰੋਕਾਰਾਂ ਨੇ ਪਿੰਡ ਆਹਲੀ ਕਲਾਂ ਨੇੜੇ ਐਡਵਾਂਸ ਬੰਨ੍ਹ ਦੇ ਕੰਢੇ ਕਮਜ਼ੋਰ ਥਾਵਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਲਈ ਇੱਕ ਹਜ਼ਾਰ ਰੇਤ ਦੀਆਂ ਬੋਰੀਆਂ ਪਾ ਕੇ ਮਜ਼ਬੂਤ ਕੀਤਾ।
ਇਸ ਦੌਰਾਨ ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਅਤੇ ਸੰਤ ਸੀਚੇਵਾਲ ਨੇ ਸੋਮਵਾਰ ਨੂੰ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਹਤ ਅਤੇ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਹੋਰ ਸਬੰਧਤ ਖ਼ਬਰਾਂ:
Flood Situation in Punjab: ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ, BBMB ਵੱਲੋਂ ਚੇਤਾਵਨੀ ਜਾਰੀ
ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹੇ; ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ