ਖ਼ੁਰਾਕ ਕਮਿਸ਼ਨ ਦੀ ਮੈਂਬਰ ਵੱਲੋਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ
ਮਿੱਡ-ਡੇਅ ਮੀਲ ਦੀ ਗੁਣਵੱਤਾ ਦੀ ਜਾਂਚ ਕੀਤੀ
Advertisement
ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ। ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਨੇ ਪਿੰਡ ਸਨਾਵਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿੱਡ-ਡੇਅ ਮੀਲ ਅਤੇ ਆਂਗਣਵਾੜੀ ਕੇਂਦਰ ਦੀ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ, ਸਰਕਾਰੀ ਪ੍ਰਾਇਮਰੀ ਹਾਈ ਸਕੂਲ ਸਲੋਹ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੇਠੂ ਮਜਾਰਾ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਸਕੂਲਾਂ ਵਿੱਚ ਮਿਡ-ਡੇਅ ਮੀਲ ਫੂਡ ਸੇਫਟੀ ਰਜਿਸਟਰ ਨੂੰ ਮੇਨਟੇਨ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਕਮਿਸ਼ਨ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿੱਡ-ਡੇਅ ਮੀਲ ਬਾਰੇ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਖ਼ੁਦ ਵੀ ਖਾਣਾ ਖਾਧਾ| ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਟੀਡੀਐੱਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਸਬੰਧਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਮਿੱਡ-ਡੇਅ ਮੀਲ ਵਰਕਰਾਂ ਦਾ ਮੈਡੀਕਲ ਚੈੱਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕਰਦਿਆਂ ਉਨ੍ਹਾਂ ਇੰਚਾਰਜਾਂ ਅਤੇ ਹੈਲਪਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਨਵੀਨਤਮ ਸਕੀਮਾਂ ਬਾਰੇ ਜਾਣਕਾਰੀ ਦੇਣ।
Advertisement
Advertisement