ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 25 ਅਗਸਤ
ਓਲੰਪੀਅਨ ਜਰਨੈਲ ਸਿੰਘ ਫੁਟਬਾਲ ਸਟੇਡੀਅਮ ’ਚ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਕਮੇਟੀ ਦੇ ਪ੍ਰਬੰਧਾਂ ਹੇਠ 36ਵੀਂ ਜੇਸੀਟੀ ਪੰਜਾਬ ਸਟੇਟ ਸੁਪਰ ਫੁਟਬਾਲ ਲੀਗ ਦਾ ਮੁਕਾਬਲਾ ਕਰਵਾਇਆ ਗਿਆ, ਜੋ ਕਿ ਓਲੰਪੀਅਨ ਜਰਨੈਲ ਸਿੰਘ ਫੁਟਬਾਲ ਅਕੈਡਮੀ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦਰਮਿਆਨ ਹੋਇਆ। ਮੁਕਾਬਲੇ ਵਿਚ ਓਲੰਪੀਅਨ ਜਰਨੈਲ ਸਿੰਘ ਅਕੈਡਮੀ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 4-2 ਗੋਲਾਂ ਦੇ ਫਰਕ ਨਾਲ ਹਰਾਇਆ। ਗੜ੍ਹਸ਼ੰਕਰ ਦੇ ਖਿਡਾਰੀ ਕਮਲਜੀਤ ਨੇ 3 ਗੋਲ ਕੀਤੇ।