ਪੱਤਰ ਪ੍ਰੇਰਕ
ਗੜ੍ਹਸ਼ੰਕਰ, 16 ਸਤੰਬਰ
ਪੰਜਾਬ ਫੁਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ 37ਵੀਂ ਜੇ.ਸੀ.ਟੀ. ਪੰਜਾਬ ਸਟੇਟ ਸੁਪਰ ਫੁਟਬਾਲ ਲੀਗ ਦਾ ਮੁਕਾਬਲਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਓਲੰਪੀਅਨ ਜਰਨੈਲ ਸਿੰਘ ਫੁਟਬਾਲ ਸਟੇਡੀਅਮ ’ਚ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਕਮੇਟੀ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਓਲੰਪੀਅਨ ਜਰਨੈਲ ਸਿੰਘ ਫੁਟਬਾਲ ਅਕੈਡਮੀ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 1-0 ਗੋਲ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ। ਮੁਕਾਬਲੇ ਦੌਰਾਨ ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਫੁਟਬਾਲ ਲੀਗ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਖਿਡਾਰੀਆਂ ਨੂੰ ਇਸ ਤੋਂ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਸ਼ਲਿੰਦਰ ਸਿੰਘ ਰਾਣਾ, ਪ੍ਰਮੋਦ ਦੁੱਗਰੀ ਸਾਬਕਾ ਸਰਪੰਚ, ਫੁਟਬਾਲ ਕੋਚ ਹਰਦੀਪ ਸਿੰਘ ਗਿੱਲ, ਤਰਲੋਚਨ ਸਿੰਘ ਗੋਲੀਆਂ, ਹਰਵਿੰਦਰ ਹਰਮਨ ਤੇ ਹੋਰ ਹਾਜ਼ਰ ਹੋਏ।