ਹਰਪ੍ਰੀਤ ਕੌਰ
ਹੁਸ਼ਿਆਰਪੁਰ, 24 ਜਨਵਰੀ
ਕਾਂਗਰਸ ਪਾਰਟੀ ਦੇ ਸਾਬਕਾ ਨਗਰ ਕੌਂਸਲਰ ਅਤੇ ਉਦਯੋਗ ਵਿਕਾਸ ਕਾਰਪੋਰੇਸ਼ਨ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ ਜੋ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ, ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ ਅਤੇ ਸ਼ਹਿਰੀ ਪ੍ਰਧਾਨ ਮੁਕੇਸ਼ ਡਾਬਰ ਨੇ ਅੱਜ ਇੱਥੇ ਜਾਰੀ ਇਕ ਬਿਆਨ ਰਾਹੀਂ ਦਿੱਤੀ। ਡਾ. ਨੰਦਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਜਿੰਪਾ ਪਾਰਟੀ ਵਿਰੋਧੀ ਕਾਰਵਾਈਆਂ ਕਰ ਰਹੇ ਸਨ ਜਿਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ।