ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਵਿਧਾਇਕ ਤਰਲੋਚਨ ਸੂੰਢ ਦਾ ਹੋਇਆ ਸਸਕਾਰ

ਸਾਬਕਾ ਵਿਧਾਇਕ ਦੀ ਅੰਤਿਮ ਯਾਤਰਾ ’ਚ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਸਮੇਤ ਕਈ ਆਗੂ ਪੁੱਜੇ
ਚੌਧਰੀ ਤਰਲੋਚਨ ਸਿੰਘ ਸੂੰਢ ਦੇ ਸੰਸਕਾਰ ਮੌਕੇ ਪਰਿਵਾਰਕ ਮੈਂਬਰ। ਫੋਟੋ: ਸੁਰਜੀਤ
Advertisement

ਕਾਂਗਰਸ ਪਾਰਟੀ ਦੇ ਇੱਥੋਂ ਦੋ ਵਾਰ ਵਿਧਾਇਕ ਰਹੇ ਚੌਧਰੀ ਤਰਲੋਚਨ ਸਿੰਘ ਸੂੰਢ ਦੇ ਸਸਕਾਰ ਮੌਕੇ ਹਲਕੇ ਦੇ ਪਾਰਟੀ ਵਰਕਰਾਂ ਦੀਆਂ ਅੱਖਾਂ ਨਮ ਸਨ। ਅੱਜ ਉਨ੍ਹਾਂ ਦੇ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਜੱਦੀ ਪਿੰਡ ਸੂੰਢ ਵਿਖੇ ਸਸਕਾਰ ਕੀਤਾ ਗਿਆ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਬੰਗਾ ਰਿਹਾਇਸ਼ ਤੋਂ ਉਨ੍ਹਾਂ ਦੇ ਜੱਦੀ ਪਿੰਡ ਸੂੰਢ ਤੱਕ ਅੰਤਿਮ ਯਾਤਰਾ ਕੱਢੀ ਗਈ। ਇਸ ਵਿੱਚ ਹਲਕੇ ਭਰ ਤੋਂ ਪਾਰਟੀ ਵਰਕਰ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ।

Advertisement

ਚੌਧਰੀ ਤਰਲੋਚਨ ਸਿੰਘ ਨੂੰ ਸ਼ਰਧਾਂਜਲੀ ਦੇਣ ਕਾਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੇ ਅਨੇਕਾਂ ਸੂਬਾਈ ਆਗੂ ਵੀ ਸ਼ਾਮਲ ਹੋਏ।

ਉਨ੍ਹਾਂ ਕਿਹਾ ਕਿ ਚੌਧਰੀ ਤਰਲੋਚਨ ਸੂੰਢ ਦੇ ਦੇਹਾਂਤ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਬੰਗਾ ਹਲਕੇ ਤੋਂ ਇੱਕ ਹੋਣਹਾਰ ਆਗੂ ਦਾ ਵਿਛੋੜਾ ਪੈ ਗਿਆ ਹੈ। ਉਹ ਆਪਣੇ ਪਿਤਾ ਸਾਬਕਾ ਮੰਤਰੀ ਸਵ. ਜਗਤ ਰਾਮ ਸੂੰਢ ਵਾਂਗ ਪਾਰਟੀ ਦੀ ਮਜ਼ਬੂਤੀ ਨੂੰ ਸਮਰਪਿਤ ਰਹੇ।

ਦੱਸਣਯੋਗ ਹੈ ਕਿ ਚੌਧਰੀ ਤਰਲੋਚਨ ਸੂੰਢ ਦਾ ਬੀਤੀ ਕੱਲ੍ਹ ਤਰਨਤਾਰਨ ਵਿੱਖੇ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਉਹ ਉੱਥੇ ਪਾਰਟੀ ਦੇ ਪ੍ਰਚਾਰ ਲਈ ਤਰਨਤਾਰਨ ਗਏ ਸਨ। ਉਨ੍ਹਾਂ ਦੇ ਸਸਕਾਰ ਮੌਕੇ ਪੁੱਜੇ ਬੰਗਾ ਦੇ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬਹਿਰਾਮ, ਸੀਪੀਐਮ ਆਗੂ ਕਾਮਰੇਡ ਰਾਮ ਸਿੰਘ ਨੂਰਪੁਰੀ, ਬਸਪਾ ਆਗੂ ਪ੍ਰਵੀਨ ਬੰਗਾ, ਆਪ ਆਗੂ ਬੀਬੀ ਹਰਜੋਤ ਕੌਰ ਲੋਹਟੀਆ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

ਕੈਪਸ਼ਨ- ਚੌਧਰੀ ਤਰਲੋਚਨ ਸਿੰਘ ਸੂੰਢ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਪਰਿਵਾਰਕ ਮੈਂਬਰ।

Advertisement
Tags :
cremationFormer MLAMLA funeralPolitical leader obituaryPunjab leaderPunjab PoliticsSikh community mourningTarlochan SundhTarlochan Sundh deathTarlochan Sundh tribute
Show comments