ਧਾਰੀਵਾਲ-ਥਿੰਦ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅਮ੍ਰਿਤ ਕਲਸੀ ਨੇ ਅੱਜ ਲਿੰਕ ਸੜਕ ਥਿੰਦ-ਧਾਰੀਵਾਲ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿੱਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਲਾਂ ਵੀ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵੱਲੋ ਸਨਅਤੀ ਨਗਰ ਬਟਾਲਾ ਅੰਦਰ ਸੜਕਾਂ ਨੂੰ ਚੌੜਾ ਕੀਤਾ ਗਿਆ ਅਤੇ ਤਿੰਨ-ਸਾਢੇ ਸਾਲਾਂ ਦੇ ਕਾਰਜਕਾਲ ਦੌਰਾਨ ਨਗਰ ’ਚ ਟਰੈਫਿਕ ਦੀ ਸਮੱਸਿਆ ਵੀ ਹੱਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਹਲਕੇ ਦੀ ਨੁਹਾਰ ਬਦਲਣ ਲਈ ਪੱਬਾਂ ਹੈ, ਜਦੋਂਕਿ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਮਿਲੇਗਾ। ਇਸ ਮੌਕੇ ਪਿੰਡ ਦੇ ਸਰਪੰਚ ਸਰਵਣ ਸਿੰਘ, ਪਿੰਡ ਬਾਜ਼ੀਗਰ ਬਸਤੀ ਦੇ ਸਰਪੰਚ ਕਰਮ ਸਿੰਘ ਅਤੇ ਪਿੰਡ ਧਾਰੀਵਾਲ ਦੇ ਸਰਪੰਚ ਸਮੇਤ ਹੋਰ ਹਾਜ਼ਰ ਸਨ।
