ਦਾਣਾ ਮੰਡੀ ਵਿੱਚ ਸ਼ੈੱਡ ਦਾ ਨੀਂਹ ਪੱਥਰ ਰੱਖਿਆ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਦਾਣਾ ਮੰਡੀ ਕਾਹਨੂੰਵਾਨ ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਐਡਵੋਕੇਟ...
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਦਾਣਾ ਮੰਡੀ ਕਾਹਨੂੰਵਾਨ ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਐਡਵੋਕੇਟ ਸੇਖਵਾਂ ਨੇ ਕਿਹਾ ਦਾਣਾ ਮੰਡੀ ਵਿੱਚ ਇਸ ਸ਼ੈੱਡ ਦੀ ਬਹੁਤ ਜ਼ਰੂਰਤ ਸੀ ਅਤੇ ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਇਸ ਦੀ ਮੰਗ ਵੀ ਕੀਤੀ ਜਾ ਰਹੀ ਸੀ। ਇਸ ਮੌਕੇ ਬਲਦੇਵ ਸਿੰਘ ਬਾਜਵਾ ਐਕਸੀਅਨ ਮੰਡੀ ਬੋਰਡ,ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਪੰਧੇਰ ਆਦਿ ਹਾਜ਼ਰ ਸਨ।
ਪਿੰਡਾਂ ਦੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ
ਧਾਰੀਵਾਲ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਦਰਜਨ ਦੇ ਕਰੀਬ ਪਿੰਡਾਂ ਦੀਆਂ ਦਰਜਨ ਦੇ ਕਰੀਬ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਕਰਨ/ਬਣਾਉਣ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿੱਚ ਪੁਰਾਣੇ ਧਾਰੀਵਾਲ ਤੋਂ ਪੀਰ ਦੀ ਸੈਨ, ਪੀਰ ਦੀ ਸੈਨ ਦੀ ਫਿਰਨੀ, ਪੀਰ ਦੀ ਸੈਨ ਤੋਂ ਸੁਜਾਨਪੁਰ, ਖੁੰਡਾ ਰੋਡ ਤੋਂ ਮਾਲੀ ਸਮਰਾਏ, ਪਿੰਡ ਫਤਿਹ ਨੰਗਲ ਤੋਂ ਲੇਹਲ, ਖੁੰਡਾ ਤੋਂ ਸਰਸਪੁਰ ਅਤੇ ਖੁੰਡਾ ਤੋਂ ਡੇਅਰੀਵਾਲ ਰੋਡ ਪਰਦੇਸੀ ਰੁੱਖਾਂ ਤੱਕ, ਤੁਗਲਵਾਲਾ ਵਿਖੇ ਸਟੇਡੀਅਮ ਤੋਂ ਡੇਰੇ, ਭੈਣੀ ਬਾਂਗਰ ਦੀ ਫਿਰਨੀ, ਕਾਦੀਆਂ ਤੋਂ ਭੰਗਵਾਂ-ਸਲਾਹਪੁਰ ਪੰਡੋਰੀ ਰੋਡ ਆਦਿ ਸੰਪਰਕ ਸੜਕਾਂ ਸ਼ਾਮਲ ਹਨ।