DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਸਰਾਵਾਂ ਤੇ ਠੱਕਰ ਸੰਧੂ ’ਚ ਸੜਕਾਂ ਦੇ ਨੀਂਹ ਪੱਥਰ ਰੱਖੇ

ਹਲਕਾ ਕਾਦੀਆਂ ਦੇ ਵਿਕਾਸ ’ਚ ਕਸਰ ਨਹੀਂ ਛੱਡੀ ਜਾਵੇਗੀ: ਸੇਖਵਾਂ

  • fb
  • twitter
  • whatsapp
  • whatsapp
featured-img featured-img
ਪਿੰਡ ਬਸਰਾਵਾਂ-ਤੁਗਲਵਾਲ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ ਜਗਰੂਪ ਸਿੰਘ ਸੇਖਵਾਂ।
Advertisement

ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਪਿੰਡ ਬਸਰਾਵਾਂ ਤੋਂ ਤੁਗਲਵਾਲ ਸੜਕ ਵਾਲੀ ਸੜਕ ਅਤੇ ਪਿੰਡ ਠੱਕਰ ਸੰਧੂ ਵਿੱਚ ਲਿੰਕ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ ਗਿਆ। ਸ੍ਰੀ ਸੇਖਵਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਕੰਮ ਜਾਰੀ ਹਨ। ਉਨ੍ਹਾਂ ਕਿਹਾ ਹਲਕੇ ਦੇ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਮੌਕੇ ਐੱਸ ਡੀ ਓ ਬਲਵਿੰਦਰ ਸਿੰਘ, ਸਰਪੰਚ ਸਤਨਾਮ ਸਿੰਘ ਬਸਰਾਵਾਂ, ਕਾਮਰੇਡ ਗਰਮੇਜ ਸਿੰਘ, ਸਮਿਤੀ ਮੈਂਬਰ ਮਲਕੀਤ ਸਿੰਘ ਨਾਥਪੁਰ, ਸਰਪੰਚ ਗਰੀਬ ਸਿੰਘ ਠੱਕਰਸੰਧੂ, ਸਮਿਤੀ ਮੈਂਬਰ ਸਿੰਗਾਰਾ ਸਿੰਘ ਠੱਕਰਸੰਧੂ, ਸੋਹਣ ਸਿੰਘ ਨੈਨੇਕੋਟ, ਮਨਿੰਦਰਪਾਲ ਸਿੰਘ ਘੁੰਮਣ, ਪੀਏ ਦਲਜੀਤ ਸਿੰਘ, ਕੁਲਜੀਤ ਸਿੰਘ ਖਾਨਮਲਕ ਆਦਿ ਹਾਜ਼ਰ ਸਨ।

Advertisement

Advertisement

Advertisement
×