ਪੱਤਰ ਪ੍ਰੇਰਕ
ਹੁਸ਼ਿਆਰਪੁਰ, 10 ਅਕਤੂਬਰ
ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਡਲ ਟਾਊਨ ਪੁਲੀਸ ਨੇ ਗੁਰਦੁਆਰਾ ਜਾਹਰਾ ਜਹੂਰ ਕੋਲੋਂ 57 ਗ੍ਰਾਮ ਨਸ਼ੀਲੇ ਪਦਾਰਥ ਸਣੇ ਮੁਲਜ਼ਮ ਪਵਨ ਕੁਮਾਰ ਵਾਸੀ ਮੁਹੱਲਾ ਸਰੂਪ ਨਗਰ, ਮੁਹੱਲਾ ਸੁੰਦਰ ਨਗਰ ਤੋਂ 62 ਗ੍ਰਾਮ ਨਸ਼ੀਲੇ ਪਦਾਰਥ ਸਣੇ ਮੁਕੇਸ਼ ਕੁਮਾਰ ਉਰਫ਼ ਸੰਨੀ ਵਾਸੀ ਰਹੀਮਪੁਰ ਨੂੰ ਕਾਬੂ ਕੀਤਾ। ਇਸੇ ਤਰ੍ਹਾਂ ਚੱਬੇਵਾਲ ਪੁਲੀਸ ਨੇ ਭਾਮ ਟੀ-ਪੁਆਇੰਟ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਕੋਲੋਂ 53 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮਾਂਂ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਭਾਮ ਤੇ ਸੰਨੀ ਵਾਸੀ ਕਿਸ਼ਨਪੁਰ ਚੌਕ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।