DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੋ ਕਿਲੋ ਹੈਰੋਇਨ ਸਣੇ ਚਾਰ ਮੁਲਜ਼ਮ ਕਾਬੂ

ਪੁਲੀਸ ਥਾਣਾ ਖਿਲਚੀਆਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੀਤੀ ਰਾਤ ਨਾਕਾਬੰਦੀ ਦੌਰਾਨ ਚਾਰ ਮੁਲਜ਼ਮਾਂ ਨੂੰ ਦੋ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਅਨੁਸਾਰ ਪੁਲੀਸ ਟੀਮ ਨੇ ਉੱਚ ਅਧਿਕਾਰੀਆਂ ਦੀਆ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਕਾਬੂ...

  • fb
  • twitter
  • whatsapp
  • whatsapp
Advertisement

ਪੁਲੀਸ ਥਾਣਾ ਖਿਲਚੀਆਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੀਤੀ ਰਾਤ ਨਾਕਾਬੰਦੀ ਦੌਰਾਨ ਚਾਰ ਮੁਲਜ਼ਮਾਂ ਨੂੰ ਦੋ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਅਨੁਸਾਰ ਪੁਲੀਸ ਟੀਮ ਨੇ ਉੱਚ ਅਧਿਕਾਰੀਆਂ ਦੀਆ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਕੁਝ ਤਸਕਰ ਕਾਲੇਕੇ ਤੋਂ ਖਿਲਚੀਆਂ ਵੱਲ ਆ ਰਹੇ ਹਨ। ਇਸ ’ਤੇ ਥਾਣਾ ਖਿਲਚੀਆਂ ਦੀ ਪੁਲੀਸ ਟੀਮ ਨੇ ਨਾਕਾਬੰਦੀ ਦੌਰਾਨ ਦਾਣਾ ਮੰਡੀ ਨਜ਼ਦੀਕ ਕੁਝ ਵਿਅਕਤੀਆਂ ਨੂੰ ਰੋਕਿਆ ਜਿਨ੍ਹਾਂ ਪਾਸੋਂ ਦੋ ਕਿਲੋ ਹੈਰੋਇਨ ਅਤੇ 2200 ਦੇ ਕਰੀਬ ਡਰੱਗ ਮਨੀ ਬਰਾਮਦ ਹੋਈ। ਪੁਲੀਸ ਵੱਲੋਂ ਕ੍ਰਿਸ਼ਦੀਪ ਸਿੰਘ ਵਾਸੀ ਖਿਲਚੀਆਂ, ਗੁਰ ਬਲਰਾਜ ਸਿੰਘ ਵਾਸੀ ਪੰਜਾਲਾ ਅਬੋਹਰ, ਬਲਵਿੰਦਰ ਸਿੰਘ ਪੰਜਾਲਾ ਅਬੋਹਰ ਤੇ ਸਾਹਿਲ ਨੂੰ ਕਾਬੂ ਕਰ ਲਿਆ ਗਿਆ।

ਡੀ ਐੱਸ ਪੀ ਅਰੁਣ ਕੁਮਾਰ ਸਰਮਾ ਬਾਬਾ ਬਕਾਲਾ ਸਾਹਿਬ ਅਤੇ ਥਾਣਾ ਮੁਖੀ ਖਿਲਚੀਆਂ ਮੁਖਤਾਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦਲਜੀਤ ਸਿੰਘ ਲਾਲਾ ਵਾਸੀ ਬੁੱਢਾ ਥੇਹ ਅਤੇ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਵਾਸੀ ਵਜ਼ੀਰ ਭੁੱਲਰ ਵਿਦੇਸ਼ ਵਿੱਚ ਰਹਿ ਕਿ ਨਸ਼ਾ ਤਸਕਰੀ ਗਰੁੱਪ ਚਲਾਉਂਦੇ ਹਨ ਅਤੇ ਪਿੰਡਾਂ ਵਿੱਚ ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਵਿੱਚ ਫਸਾ ਰਹੇ ਹਨ। ਪੁਲੀਸ ਨੇ ਮੁਲਜ਼ਮਾਂ ਵਿਰੁੱਧ ਐੱਨ ਡੀ ਪੀ ਐੱਸ ਐਕਟ ਅਧੀਨ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਫਗਵਾੜਾ (ਪੱਤਰ ਪ੍ਰੇਰਕ): ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਕੇ ਉਸ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਨਕ ਨਗਰੀ ਤੋਂ ਲਾਅ ਗੇਟ ਦੀ ਬੈਕਸਾਈਡ ਵੱਲ ਜਾ ਰਹੇ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਨਾ ਵਾਸੀ ਮਹੇੜੂ ਵਜੋਂ ਹੋਈ ਹੈ।

ਨਸ਼ੀਲੇ ਕੈਪਸੂਲਾਂ ਸਣੇ ਕਾਬੂ

ਫਗਵਾੜਾ (ਪੱਤਰ ਪ੍ਰੇਰਕ): ਸਿਟੀ ਪੁਲੀਸ ਨੇ ਕੈਪਸੂਲਾਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸਤਪਾਲ ਸਿੰਘ ਬਿਨਾਂ ਕਿਸੇ ਡਾਕਟਰੀ ਪਰਚੀ ਤੋਂ ਕੈਪਸੂਲ ਵੇਚਦਾ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸਤਪਾਲ ਸਿੰਘ ਵਾਸੀ ਹੁਸ਼ਿਆਰਪੁਰ ਰੋਡ ਨੂੰ ਕਾਬੂ ਕਰ ਕੇ ਉਸ ਪਾਸੋਂ 1500 ਕੈਪਸੂਲ ਬਰਾਮਦ ਕੀਤੇ ਹਨ।

Advertisement
Advertisement
×