ਪੁਲੀਸ ਮੁਲਾਜ਼ਮ ’ਤੇ ਹਮਲਾ ਕਰਨ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
ਪੁਲੀਸ ਮੁਲਾਜ਼ਮ ਨੂੰ ਰੋਕ ਕੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ ਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਬੋਹਾਨੀ ਹਾਲ ਵਾਸੀ ਸਿਟੀ ਹਾਰਟ...
Advertisement
ਪੁਲੀਸ ਮੁਲਾਜ਼ਮ ਨੂੰ ਰੋਕ ਕੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ ਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਬੋਹਾਨੀ ਹਾਲ ਵਾਸੀ ਸਿਟੀ ਹਾਰਟ ਜੋ ਕਿ ਪੁਲੀਸ ਮਹਿਕਮੇ ’ਚ ਬਤੌਰ ਹੌਲਦਾਰ ਤਾਇਨਾਤ ਹੈ। 14 ਅਕਤੂਬਰ ਨੂੰ ਉਸ ਨੂੰ ਮੁਨਸ਼ੀ ਦਾ ਫੋਨ ਆਇਆ ਤੇ ਈਸਵੁੱਡ ਵਿੱਚ ਘਟਨਾ ਦੀ ਜਾਂਚ ਦੌਰਾਨ ਕਰੀਬ 5-7 ਨੌਜਵਾਨ ਨੇ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲੀਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਦਲਵੀਰ ਸਿੰਘ ਵਾਸੀ ਖਾਟੀ, ਭੁਪਿੰਦਰ ਸਿੰਘ ਉਰਫ਼ ਭੂਪੀ ਪੁੱਤਰ ਗੁਰਦੀਪ ਸਿੰਘ ਵਾਸੀ ਫਰੈਂਡਜ਼ ਕਲੋਨੀ, ਗੁਰਿੰਦਰ ਸਿੰਘ ਉਰਫ਼ ਭਾਊ ਪੁੱਤਰ ਜਗਦੀਪ ਸਿੰਘ ਵਾਸੀ ਖੈੜਾ ਮਸਜਿਦ ਤੇ ਰਵਿੰਦਰ ਸਿੰਘ ਉਰਫ਼ ਕਾਕਾ ਪੁੱਤਰ ਜਗਦੀਪ ਸਿੰਘ ਵਾਸੀ ਖੈੜਾ ਮਸਜਿਦ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਚਾਰ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
Advertisement
Advertisement
