ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਚਾਰ ਕਾਬੂ
ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਡੀਐੱਸਪੀ ਭਾਰਤ ਭੂਸ਼ਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੇ ਪਿੰਡ ਖੇੜਾ ਲਾਗਿਓਂ ਇੱਕ ਵਿਅਕਤੀ ਨੂੰ ਕਾਬੂ...
Advertisement
ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਡੀਐੱਸਪੀ ਭਾਰਤ ਭੂਸ਼ਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੇ ਪਿੰਡ ਖੇੜਾ ਲਾਗਿਓਂ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਸੱਤ ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰੋਸ਼ਨ ਪੁੱਤਰ ਚੁੰਨੀ ਲਾਲ ਵਾਸੀ ਖੇੜਾ ਰੋਡ ਹਾਲ ਵਾਸੀ ਬਸੰਤ ਨਗਰ ਵਜੋਂ ਹੋਈ ਹੈ। ਇਸੇ ਤਰ੍ਹਾਂ ਬੇਗੋਵਾਲ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਣੇ ਜਸਪਾਲ ਪੁੱਤਰ ਰਾਮ ਲਾਲ ਸਿੰਘ ਤੇ ਵਿਸ਼ਾਲ ਪੁੱਤਰ ਜੋਗਿੰਦਰਪਾਲ ਨੂੰ ਕਾਬੂ ਕਰ ਕੇ 66 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਸੁਭਾਨਪੁਰ ਪੁਲੀਸ ਨੇ ਸੁਖਜਿੰਦਰ ਸਿੰਘ ਉਰਫ਼ ਲਾਡੀ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੂਟ ਨੂੰ ਕਾਬੂ ਕਰ ਕੇ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
Advertisement
Advertisement