ਕਰੋਨਾ: ਅੰਮ੍ਰਿਤਸਰ ਜ਼ਿਲ੍ਹੇ ’ਚ ਚਾਰ ਤੇ ਜਲੰਧਰ ’ਚ ਇਕ ਮੌਤ

ਕਰੋਨਾ: ਅੰਮ੍ਰਿਤਸਰ ਜ਼ਿਲ੍ਹੇ ’ਚ ਚਾਰ ਤੇ ਜਲੰਧਰ ’ਚ ਇਕ ਮੌਤ

ਨਵਾਂਸ਼ਹਿਰ ਦੇ ਸੀਐੱਚਸੀ ਮੁਕੰਦਪੁਰ ਵਿੱਚ ਇਕ ਸ਼ੱਕੀ ਮਰੀਜ਼ ਦਾ ਸੈਂਪਲ ਲੈਂਦੀ ਹੋਈ ਸਿਹਤ ਵਿਭਾਗ ਦੀ ਟੀਮ। -ਫੋਟੋ: ਮਲਕੀਅਤ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਅਕਤੂਬਰ

ਜ਼ਿਲ੍ਹੇ ਵਿਚ ਕਰੋਨਾ ਦੀ ਰਫਤਾਰ ਪਹਿਲਾਂ ਦੇ ਮੁਕਾਬਲੇ ਕਾਫੀ ਮੱਠੀ ਪੈ ਗਈ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਕਰੋਨਾ ਨਾਲ ਇਕ ਜਣੇ ਦੀ ਮੌਤ ਹੋਈ ਹੈ ਤੇ 52 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਹਨ। ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 14569 ਹੋ ਗਈ ਹੈ ਤੇ ਮੌਤਾਂ ਦਾ ਅੰਕੜਾ 459 ਤੱਕ ਜਾ ਪੁੱਜਾ ਹੈ।   

ਅੰਮ੍ਰਿਤਸਰ (ਟਨਸ): ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਜ਼ਿਲ੍ਹੇ ਵਿਚ ਚਾਰ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ ਅਤੇ ਇਸ ਦੌਰਾਨ 32 ਹੋਰ ਨਵੇਂ ਮਾਮਲੇ ਆਏ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ ਅੱਜ ਕਰੋਨਾ ਕਾਰਨ 45 ਸਾਲਾਂ ਦੀ ਦਲਜੀਤ ਕੌਰ ਵਾਸੀ ਪਿੰਡ ਗੁਰੂ ਕੀ ਵਡਾਲੀ, 60 ਸਾਲਾ ਤਾਰਾ ਸਿੰਘ ਵਾਸੀ ਕੋਟ ਖਾਲਸਾ, 82 ਸਾਲਾ ਸਤਿਆਪਾਲ ਵਾਸੀ ਮਜੀਠਾ ਰੋਡ ਅਤੇ 67 ਸਾਲਾ ਜਗਜੀਤ ਸਿੰਘ ਵਾਸੀ ਭਵਾਨੀ ਨਗਰ ਮਜੀਠਾ ਰੋਡ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿਚ ਕਰੋਨਾ ਕਾਰਨ ਹੁਣ ਤਕ 439 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਅੱਜ 32 ਹੋਰ ਨਵੇਂ ਕੇਸ ਆਉਣ ਨਾਲ ਜ਼ਿਲ੍ਹੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 11584 ਹੋ ਗਈ ਹੈ।

ਸਕੂਲ ’ਚ ਕਰੋਨਾ ਟੈਸਟ ਕੈਂਪ

ਧਾਰੀਵਾਲ (ਪੱਤਰ ਪੇ੍ਰਕ): ਇਥੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਦੇ ਪ੍ਰਬੰਧਕਾਂ ਵਲੋਂ ਸੁਮੱਚੇ ਸਟਾਫ਼ ਦਾ ਕੋਵਿਡ-19 ਟੈਸਟ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਰਵਨੀਤ ਕੌਰ ਅਤੇ ਡਾਇਰੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਦੋ ਦਿਨਾਂ ਲਈ ਲਗਾਇਆ ਗਿਆ ਗਿਆ। 

ਕਾਂਗਰਸੀ ਆਗੂ ਦੀ ਮੌਤ਼

ਕਾਹਨੂੰਵਾਨ (ਪੱਤਰ ਪੇ੍ਰਕ):  ਕਸਬੇ ਦੇ ਨਿਵਾਸੀ ਸੀਨੀਅਰ ਕਾਂਗਰਸੀ ਆਗੂ ਮੋਹਣ ਸਿੰਘ ਧੰਦਲ ਦੀ ਅੱਜ ਦੁਪਹਿਰ ਸਮੇਂ ਕਰੋਨਾ ਕਾਰਨ ਮੌਤ ਹੋ ਗਈ। ਕਰੋਨਾ ਕਾਰਨ ਊਹ ਘਰ ਵਿੱਚ ਹੀ ਏਕਾਂਤਵਾਸ ਸਨ ਪਰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਲਿਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All