ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘ

ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਦੌਰਾ
ਡਾਕਟਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ। ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ, ਅੱਗ ਬੁਝਾਊ ਪ੍ਰਣਾਲੀਆਂ, ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਮਜ਼ਬੂਤ ਚਾਰ-ਪਰਤੀ ਬੈਕਅੱਪ ਸਿਸਟਮ ਸਥਾਪਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਭਵਿੱਖ ਵਿੱਚ ਮਰੀਜ਼ਾਂ ਦੀ ਸੁਰੱਖਿਆ ਵਿੱਚ ਹੋਣ ਵਾਲੀ ਕਿਸੇ ਵੀ ਗਲਤੀ ਨੂੰ ਰੋਕਣ ਲਈ ਕ੍ਰਿਟੀਕਲ ਕੇਅਰ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਕੈਬਨਿਟ ਮੰਤਰੀ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਵਸਥਾ ਸਬੰਧੀ ਸੁਧਾਰਾਂ ਲਈ ਨਿਰਦੇਸ਼ ਦਿੱਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸਿੰਘ ਨੇ ਉੱਚ ਪੱਧਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਵਿਵਸਥਾ ’ਚ ਖਾਮੀਆਂ ਕਾਰਨ ਜਾਨਾਂ ਨੂੰ ਜੋਖਮ ਵਿੱਚ ਨਹੀਂ ਪਾਇਆ ਜਾ ਸਕਦਾ। ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਖਾਮੀਆਂ ਦਾ ਵਿਸਥਾਰ ਨਾਲ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਈ.ਸੀ.ਯੂ. ਵਿੱਚ ਗਲਤੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement

ਕੈਬਨਿਟ ਮੰਤਰੀ ਨੇ ਖੁਦ ਆਕਸੀਜ਼ਨ ਪਲਾਂਟ ਤੇ ਪਾਵਰ ਬੈਕਅੱਪ ਸਿਸਟਮ ਦਾ ਨਿਰੀਖਣ ਕੀਤਾ ਅਤੇ ਦੁਖੀ ਪਰਿਵਾਰਾਂ ਨੂੰ ਪੂਰੀ ਸਰਕਾਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਣ।

Advertisement